ਪੰਜਾਬੀ ਯੂਨੀਵਰਸਿਟੀ ਤੋਂ ਮੰਦਭਾਗੀ ਖ਼ਬਰ ਆਈ ਹੈ। ਇਥੇ ਹੋਸਟਲ ਦੇ ਕਮਰੇ ’ਚੋਂ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਵਰੁਣ ਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਉਹ ਬੀ. ਟੈੱਕ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਵਰੁਣ ਪੀ.ਜੀ ‘ਚ ਰਹਿੰਦਾ ਸੀ ਤੇ ਉਹ ਤਰਨਤਾਰਨ ਦੇ ਪਿੰਡ ਪਿੰਗ ਕੰਗ ਦਾ ਰਹਿਣ ਵਾਲਾ ਸੀ। ਵਰੁਣ ਨੇ ਪਹਿਲਾਂ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਕਮਰੇ ਲੈਣ ਦੀ ਕੋਸ਼ਿਸ਼ ਕੀਤੀ ਸੀ ਪਰ ਬਾਅਦ ‘ਚ ਉਹ ਕੈਂਪਸ ਤੋਂ ਬਾਹਰ ਇੱਕ ਪੀ.ਜੀ. ਵਿੱਚ ਰਹਿਣ ਲੱਗ ਪਿਆ ਸੀ। ਪੂਰੇ ਮਾਮਲੇ ਤੋਂ ਪਰਦਾ ਉਸ ਸਮੇਂ ਉਠਿਆ ਜਦੋਂ ਹੋਟਸਲ ਵਿਚ ਰਹਿਣ ਵਾਲਾ ਇਕ ਹੋਰ ਵਿਦਿਆਰਥੀ ਜਦੋਂ ਕਮਰੇ ਵਿਚ ਪਏ ਆਪਣੇ ਸਾਮਾਨ ਨੂੰ ਚੁੱਕਣ ਗਿਆ ਤਾਂ ਵਰੁਣ ਉਥੇ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਮਿਲੀ ਉਡਾਉਣ ਦੀ ਧ.ਮਕੀ, ਮੌਕੇ ‘ਤੇ ਪਹੁੰਚੀਆਂ ਸੁਰੱਖਿਆ ਏਜੰਸੀਆਂ
ਵਿਦਿਆਰਥੀ ਨੇ ਤੁਰੰਤ ਯੂਨੀਵਰਸਿਟੀ ਦੇ ਸੁਰੱਖਿਆ ਗਾਰਡ ਨੂੰ ਸੂਚਿਤ ਕੀਤਾ ਤੇ ਇਸ ਮਗਰੋਂ ਕੈਂਪਸ ਦੀ ਮੈਡੀਕਲ ਟੀਮ ਵੱਲੋਂ ਵਰੁਣ ਦਾ ਚੈਕਅੱਪ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਵਰੁਣ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਦੇ ਤੁਰੰਤ ਬਾਅਦ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪਰਿਵਾਰ ਦੇ ਪਹੁੰਚਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਯੂਨੀਵਰਸਿਟੀ ਤੋਂ ਆਈ ਮੰਦਭਾਗੀ ਖ਼ਬਰ, ਹੋਸਟਲ ਦੇ ਕਮਰੇ ’ਚੋਂ ਮਿਲੀ ਵਿਦਿਆਰਥੀ ਦੀ ਲਾਸ਼ appeared first on Daily Post Punjabi.