CM ਮਾਨ ਦੀ ਸ਼ੁਕਰਾਨਾ ਯਾਤਰਾ ਅੱਜ ਤੋਂ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ ਸ਼ੁਰੂਆਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਨੂੰ ਲਾਗੂ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅੱਜ “ਸ਼ੁਕਰਾਨਾ ਯਾਤਰਾ” ਦੀ ਸ਼ੁਰੂਆਤ ਕਰਨਗੇ। ਯਾਤਰਾ 9 ਮਈ ਨੂੰ ਸੰਪੰਨ ਹੋਵੇਗੀ।

ਮੁੱਖ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਯਾਤਰਾ ਦੀ ਸ਼ੁਰੂਆਤ ਕਰਨਗੇ। ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ ਰੋਪੜ, ਬਲਾਚੌਰ, ਬੰਗਾ, ਫਗਵਾੜਾ ਤੋਂ ਹੋ ਕੇ ਲੰਘੇਗੀ।

ਦੂਜੇ ਦਿਨ ਇਹ ਯਾਤਰਾ ਜਲੰਧਰ, ਬਾਬਾ ਬਕਾਲਾ, ਅੰਮ੍ਰਿਤਸਰ, ਤਰਨਤਾਰਨ, ਜ਼ੀਰਾ, ਫਰੀਦਕੋਟ, ਕੋਟਕਪੂਰਾ ਤੋਂ ਹੋ ਕੇ ਲੰਘੇਗੀ। ਤੀਸਰੇ ਦਿਨ ਇਹ ਯਾਤਰਾ ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ, ਬਰਨਾਲਾ, ਸੁਨਾਮ ਅਤੇ ਅੰਤ ਵਿੱਚ ਸੰਗਰੂਰ, ਸਮਾਣਾ ਅਤੇ ਪਟਿਆਲਾ ਤੋਂ ਹੁੰਦੀ ਹੋਈ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।

ਯਾਤਰਾ ਦੌਰਾਨ ਵੱਖ-ਵੱਖ ਥਾਵਾਂ ‘ਤੇ ਸਥਾਨਕ ਪੱਧਰ ‘ਤੇ ਸਵਾਗਤੀ ਪ੍ਰੋਗਰਾਮ ਵੀ ਕਰਵਾਏ ਜਾਣਗੇ। ਚਾਰ ਦਿਨਾਂ ਇਸ ਯਾਤਰਾ ਦੀ ਸਮਾਪਤੀ 9 ਮਈ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਇਤਿਹਾਸਕ ਮਹੱਤਵ ਵਾਲੇ ਇਸ ਸਥਾਨ ‘ਤੇ ਮੁੱਖ ਮੰਤਰੀ ਅੰਤਿਮ ਅਰਦਾਸ ਕਰਕੇ ਯਾਤਰਾ ਦੀ ਸਮਾਪਤੀ ਕਰਨਗੇ। ਪ੍ਰਸ਼ਾਸਨਿਕ ਸੂਤਰਾਂ ਮੁਤਾਬਕ ਯਾਤਰਾ ਦੇ ਰਸਤੇ ‘ਚ ਆਉਣ ਵਾਲੇ ਸ਼ਹਿਰਾਂ ਅਤੇ ਕਸਬਿਆਂ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਦੀ ਸ਼ੁਕਰਾਨਾ ਯਾਤਰਾ ਅੱਜ ਤੋਂ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ ਸ਼ੁਰੂਆਤ appeared first on Daily Post Punjabi.



Previous Post Next Post

Contact Form