‘ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਤੋਂ ਆਈ ਕਾਲ’, MP ਚੱਬੇਵਾਲ ਦਾ ਵੱਡਾ ਦਾਅਵਾ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀਰਵਾਰ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ‘ਤੇ ਇੱਕ ਸ਼ੱਕੀ ਫ਼ੋਨ ਕਾਲ ਆਇਆ। ਸੰਸਦ ਮੈਂਬਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਪੁਲਿਸ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ।

ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਵੀਰਵਾਰ ਸਵੇਰੇ ਲਗਭਗ 8.45 ਵਜੇ ਇੱਕ ਅਣਜਾਣ ਨੰਬਰ ਤੋਂ ਕਾਲ ਆਈ। ਕਾਲ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਨਾਲ ਗੱਲ ਕਰਨਾ ਚਾਹੁੰਦੇ ਸਨ। ਫਿਰ ਦੂਜੇ ਬੰਦ ਨੇ ਫੋਨ ‘ਤੇ ਖੁਦ ਨੂੰ ਅਮਿਤ ਸ਼ਾਹ ਦੱਸਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਤੇ ਪੁੱਛਿਆ ਕਿ ਉਹ ਇਸ ਵੇਲੇ ਕਿੱਥੇ ਹਨ।

ਡਾ. ਚੱਬੇਵਾਲ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਵਿੱਚ ਹਨ। ਅਮਿਤ ਸ਼ਾਹ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਉਨ੍ਹਾਂ ਨੂੰ ਕਿਹਾ ਕਿ ਜਦੋਂ ਵੀ ਉਹ ਦਿੱਲੀ ਆਉਣ ਤਾਂ ਉਨ੍ਹਾਂ ਨੂੰ ਮਿਲਣ।

ਸੰਸਦ ਮੈਂਬਰ ਨੇ ਕਿਹਾ ਕਿ ਗੱਲਬਾਤ ਦੌਰਾਨ ਉਨ੍ਹਾਂ ਨੂੰ ਸ਼ੱਕ ਹੋਇਆ ਕਿਉਂਕਿ ਕਾਲ ਕਰਨ ਵਾਲੇ ਦੀ ਆਵਾਜ਼ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਵਾਜ਼ ਵਰਗੀ ਨਹੀਂ ਸੀ ਅਤੇ ਕਾਲ ਕਿਸੇ ਅਧਿਕਾਰਤ ਨੰਬਰ ਤੋਂ ਨਹੀਂ ਆਈ ਸੀ। ਮਾਮਲੇ ਨੂੰ ਸ਼ੱਕੀ ਸਮਝਦਿਆਂ ਉਨ੍ਹਾਂ ਤੁਰੰਤ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕੀਤਾ, ਸਬੰਧਤ ਮੋਬਾਈਲ ਨੰਬਰ ਅਤੇ ਕਾਲ ਦੇ ਪੂਰੇ ਵੇਰਵੇ ਦਿੱਤੇ ਅਤੇ ਜਾਂਚ ਕਰਨ ਲਈ ਕਿਹਾ।

ਪੁਲਿਸ ਸੂਤਰਾਂ ਮੁਤਾਬਕ ਸ਼ਿਕਾਇਤ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਾਲ ਕਰਨ ਵਾਲੇ ਅਤੇ ਨੰਬਰ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਤੋਂ ਆਈ ਕਾਲ’, MP ਚੱਬੇਵਾਲ ਦਾ ਵੱਡਾ ਦਾਅਵਾ appeared first on Daily Post Punjabi.



Previous Post Next Post

Contact Form