ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਬਦਲ ਗਿਆ ਹੈ। ਹਾਲ ਹੀ ਵਿੱਚ ਹੋਈ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਬੁਢਲਾਡਾ, ਲਹਿਰਾ, ਮੂਨਕ, ਪਾਤੜਾਂ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਇਲਾਕਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਹਿਮਾਚਲ ‘ਚ ਸ਼੍ਰੀਖੰਡ ਮਹਾਦੇਵ ਯਾਤਰਾ 10 ਜੁਲਾਈ ਤੋਂ, ਰਜਿਸਟ੍ਰੇਸਨ ਲਈ ਜਲਦ ਖੁੱਲ੍ਹੇਗਾ ਪੋਰਟਲ
ਇਸ ਦੇ ਨਾਲ ਹੀ ਸੁਨਾਮ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਫਰੀਦਕੋਟ, ਫਿਰੋਜ਼ਪੁਰ, ਜ਼ੀਰਾ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਬਾਬਾ ਬਕਾਲਾ, ਅੰਮ੍ਰਿਤਸਰ-1, ਅੰਮ੍ਰਿਤਸਰ-2, ਮੁਕੇਰੀਆਂ ਅਤੇ ਧਾਰ ਕਲਾਂ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ 15 ਤੋਂ 18 ਜੂਨ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਚਿਤਾਵਨੀ ਹੈ। ਪਰ 19 ਜੂਨ ਨੂੰ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ।
ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਹੌਲੀ-ਹੌਲੀ 2 ਤੋਂ 4 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 13 ਜ਼ਿਲ੍ਹਿਆਂ ‘ਚ ਹਨੇਰੀ-ਤੂਫਾਨ ਨਾਲ ਪਏਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ Alert appeared first on Daily Post Punjabi.