ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਭਲਕੇ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧਰਨੇ ‘ਤੇ ਮੁਜ਼ਾਹਰੇ ਦਾ ਐਲਾਨ

ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਧਰਨੇ ‘ਤੇ ਮੁਜ਼ਾਹਰੇ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਅਤੇ ਧਰਨਾ ਦੇਣ ਦਾ ਫੈਸਲਾ ਲਿਆ ਗਿਆ ਹੈ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ‘ਤੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਵੱਲੋਂ ਦੇਸ਼ ਭਰ ਵਿਚ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ। ਇਹ ਜਾਣਕਾਰੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਸਾਂਝੀ ਕੀਤੀ ਗਈ।

ਪੰਧੇਰ ਮੁਤਾਬਕ ਇਹ ਵਿਰੋਧ ਪ੍ਰਦਰਸ਼ਨ ਪੰਜਾਬ, ਹਰਿਆਣਾ, ਰਾਜਸਥਾਨ, ਮੱਧਪ੍ਰਦੇਸ਼ ਤੇ ਬਿਹਾਰ ਸਣੇ ਕਈ ਸੂਬਿਆਂ ਵਿਚ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ ਪੰਜਾਬ ਵਿਚ ਹੀ ਲਗਭਗ 17 ਜ਼ਿਲ੍ਹਿਆਂ ਵਿਚ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਪੰਧੇਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਚੁੱਕਦੇ ਹੋਏ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਯੂਰੀਆ ਖਾਦ ਦੀ ਭਾਰੀ ਕਮੀ ਹੈ। ਇਨ੍ਹਾਂ ਥਾਵਾਂ ‘ਤੇ ਦੁਕਾਨਦਾਰ ਤੇ ਕੰਪਨੀਆਂ ਕਿਸਾਨਾਂ ਨੂੰ ਯੂਰੀਆ ਦੇ ਨਾਲ ਜਬਰਨ ਵਾਧੂ ਸਾਮਾਨ ਵਰਗੇ ਕੀਟਨਾਸ਼ਕ ਤੇ ਹੋਰ ਖਾਧ ਸਮੱਗਰੀ ਥੋਪ ਰਹੇ ਹਨ। ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਕਿ ਕਈ ਖੇਤਰਾਂ ਵਿਚ ਯੂਰੀਆ ਦੀ ਕਾਲਾਬਾਜ਼ਾਰੀ ਵੀ ਵੱਡੇ ਪੱਧਰ ‘ਤੇ ਹੋ ਰਹੀ ਹੈ।

ਕਿਸਾਨ ਆਗੂ ਨੇ ਇਹ ਵੀ ਕਿਹਾ ਕਿ ਦੇਸ਼ ਵਿਚ ਖਾਧ ਦੀ ਕਮੀ ਕੋਈ ਸਥਾਨਕ ਸਮੱਸਿਆ ਨਹੀਂ ਸਗੋਂ ਰਾਸ਼ਟਰੀ ਪੱਧਰ ਦੀ ਗੰਭੀਰ ਸਥਿਤੀ ਹੈ। ਉਨ੍ਹਾਂ ਮੁਤਾਬਕ ਹਾਲਾਤ ਤੇ ਸਪਲਾਈ ਚੇਨ ਵਿਚ ਰੁਕਾਵਟਾਂ ਦੇ ਕਾਰਨ ਵੀ ਖਾਦ ਦੀ ਉਪਲਬਧਤਾ ਪ੍ਰਭਾਵਿਤ ਹੋਈ ਹੈ ਜਿਸ ਕਾਰਨ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਪੰਧੇਰ ਨੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਵੀ ਕਿਸਾਨਾਂ ਲਈ ਨੁਕਸਾਨਦਾਇਕ ਦੱਸਿਆ। ਉਨ੍ਹਾਂ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੇ ਰੇਟ ਘੱਟ ਨਹੀਂ ਕੀਤੇ ਜਾ ਰਹੇ, ਜਿਸ ਨਾਲ ਮਹਿੰਗਾਈ ਲਗਾਤਾਰ ਵਧ ਰਹੀ ਹੈ। ਪੰਧੇਰ ਨੇ ਕਿਹਾ ਕਿ ਜੇਰ ਸਰਕਾਰਾਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਕਰਦੀ ਤਾਂ ਕਿਸਾਨ ਤੇ ਮਜ਼ਦੂਰ ਅੰਦੋਲਨ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ 4 ਜੁਲਾਈ ਨੂੰ ਵੀ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਭਲਕੇ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧਰਨੇ ‘ਤੇ ਮੁਜ਼ਾਹਰੇ ਦਾ ਐਲਾਨ appeared first on Daily Post Punjabi.



Previous Post Next Post

Contact Form