ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੋਹਾਲੀ ਵਿੱਚ ਧਰਨਾ ਦੇ ਰਹੇ ਕੌਮੀ ਇਨਸਾਫ਼ ਮੋਰਚੇ ਨੇ ਹੁਣ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ ਪੰਜਾਬ ਵਿਆਪੀ ਪੱਧਰ ਤੱਕ ਵਧਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਲੁਧਿਆਣਾ ਵਿੱਚ ਇੱਕ ਅਹਿਮ ਮੀਟਿੰਗ ਤੋਂ ਬਾਅਦ ਮੋਰਚੇ ਦੇ ਬੁਲਾਰਿਆਂ ਨੇ ਇੱਕ ਵੱਡੇ ਅੰਦੋਲਨ ਦਾ ਐਲਾਨ ਕੀਤਾ। ਮੋਰਚੇ ਦੇ ਮੁੱਖ ਬੁਲਾਰੇ ਗੁਰਦੀਪ ਸਿੰਘ ਬਠਿੰਡਾ ਅਤੇ ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਅੰਦੋਲਨ ਉਦੋਂ ਤੱਕ ਨਹੀਂ ਰੁਕੇਗਾ ਜਦੋਂ ਤੱਕ ਕੈਦ ਵਿੱਚ ਬੰਦ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ।

ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਸੰਗਤ ਦੇ ਸਮਰਥਨ ਨਾਲ, ਉਹ ਇਸ ਅੰਦੋਲਨ ਨੂੰ ਲੈ ਕੇ ਹਰ ਘਰ ਪਹੁੰਚ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬਹੁਤ ਸਾਰੇ ਸਿੱਖ ਕੈਦੀ ਬਿਨਾਂ ਕਿਸੇ ਠੋਸ ਕਾਨੂੰਨੀ ਆਧਾਰ ਦੇ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ। ਕੌਮੀ ਇਨਸਾਫ਼ ਮੋਰਚੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਗੱਲਬਾਤ ਦਾ ਸਮਾਂ ਖਤਮ ਹੋ ਗਿਆ ਹੈ ਅਤੇ ਇਨ੍ਹਾਂ ਕੈਦੀਆਂ ਨੂੰ ਰਿਹਾਅ ਕੀਤੇ ਜਾਣ ਤੱਕ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।
ਇਹ ਵੀ ਪੜ੍ਹੋ : ਲੁਧਿਆਣਾ : ਮੋਬਾਈਲ ਸਨੈਚਿੰਗ ਦੀ ਸ਼ਿਕਾਇਤ ਦਰਜ ਕਰਾਉਣ ਨਿਕਲੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਤਿਆਰ ਰਣਨੀਤੀ ਮੁਤਾਬਕ 9 ਜੂਨ ਨੂੰ ਲੁਧਿਆਣਾ ਦਾ ਸਭ ਤੋਂ ਵਿਅਸਤ ਲਾਡੋਵਾਲ ਟੋਲ ਪਲਾਜ਼ਾ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਪੂਰੀ ਤਰ੍ਹਾਂ ‘ਸਲਿੱਪ-ਫ੍ਰੀ’, ਭਾਵ ਟੋਲ-ਫ੍ਰੀ ਹੋਵੇਗਾ। 4 ਜੁਲਾਈ ਨੂੰ ਰਾਜਪੁਰਾ ਤੋਂ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ, ਜਿਸ ਨਾਲ ਦਿੱਲੀ-ਅੰਮ੍ਰਿਤਸਰ ਰੂਟ ‘ਤੇ ਰੇਲ ਆਵਾਜਾਈ ਵਿੱਚ ਭਾਰੀ ਵਿਘਨ ਪੈਣ ਦੀ ਉਮੀਦ ਹੈ। 15 ਅਗਸਤ ਨੂੰ ਆਜ਼ਾਦੀ ਦਿਵਸ ਵਾਲੇ ਦਿਨ ਪੰਜਾਬ ਦੇ ਰਾਜਪਾਲ ਦਾ ਘਿਰਾਓ ਕਰਨ ਲਈ ਮਾਰਚ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲਾਡੋਵਾਲ ਟੋਲ ਭਲਕੇ 2 ਘੰਟੇ ਲਈ ਫਰੀ, ਕੌਮੀ ਇਨਸਾਫ ਮੋਰਚੇ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਐਲਾਨ appeared first on Daily Post Punjabi.