ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ, ਓਜਸਵੀ ਬਣੇ ਲੁਧਿਆਣਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਲੁਧਿਆਣਾ ਨਗਰ ਨਿਗਮ ਦੀ ਕਮਾਨ ਹੁਣ ਨਵੇਂ ਹੱਥਾਂ ਵਿਚ ਸੌਂਪ ਦਿੱਤੀ ਗਈ ਹੈ। ਜਾਰੀ ਹੁਕਮਾਂ ਮੁਤਾਬਕ 2020 ਬੈਚ ਦੇ IAS ਅਧਿਕਾਰੀ ਓਜਸਵੀ ਨੂੰ ਲੁਧਿਆਣਾ ਦਾ ਨਵਾਂ ਨਗਰ ਨਿਗਮ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਤੱਕ ਲੁਧਿਆਣਾ ਨਗਰ ਨਿਗਮ ਕਮਿਸ਼ਨਰ ਦੀ ਜ਼ਿੰਮੇਵਾਰੀ ਸੰਭਾਲ ਰਹੀ ਨੀਰੂ ਕਤਿਆਲ ਗੁਪਤਾ ਦਾ ਟਰਾਂਸਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ‘ਵਿਸ਼ੇਸ਼ ਸਕੱਤਰ, ਸਾਧਾਰਨ ਪ੍ਰਸ਼ਾਸਨ ਤੇ ਤਾਲਮੇਲ’ ਦਾ ਨਵਾਂ ਇੰਚਾਰਜ ਬਣਾਇਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਚਾਰਜ ਸੰਭਾਲਣ ਵਾਲੇ ਨਵੇਂ ਕਮਿਸ਼ਨਰ ਓਜਸਵੀ ਪਹਿਲਾਂ ਤੋਂ ਹੀ ਸ਼ਹਿਰ ਦੇ ਵਿਕਾਸ ਕੰਮਾਂ ਨਾਲ ਜੁੜੇ ਰਹੇ ਹਨ।

ਇਹ ਵੀ ਪੜ੍ਹੋ : ਰਾਏਕੋਟ : ਟਰੱਕ ਤੇ ਕੈਂਟਰ ਵਿਚਾਲੇ ਟੱਕਰ, ਹਾਦਸੇ ‘ਚ ਕੈਂਟਰ ਚਾਲਕ ਦੀ ਹੋਈ ਮੌ/ਤ, ਟਰੱਕ ਚਾਲਕ ਜ਼ਖਮੀ

ਉਹ ਇਸ ਤੋਂ ਪਹਿਲਾਂ ਗਲਾਡਾ ਵਿਚ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ‘ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਹੁਣ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਸਥਾਨਕ ਸਰਕਾਰ ਵਿਭਾਗ ਦੇ ਹਵਾਲੇ ਕਰਦੇ ਹੋਏ ਲੁਧਿਆਣਾ ਨਗਰ ਨਿਗਮ ਦੀ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਮੁੱਖ ਸਕੱਤਰ ਕੇ.ਏ. ਪੀ. ਸਿਨ੍ਹਾ ਵੱਲੋਂ ਜਾਰੀ ਹੁਕਮਾਂ ਵਿਚ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਪੋਸਟਿੰਗ ‘ਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ, ਓਜਸਵੀ ਬਣੇ ਲੁਧਿਆਣਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ appeared first on Daily Post Punjabi.



Previous Post Next Post

Contact Form