ਪੰਜਾਬ ਵਿਚ ਅਚਾਨਕ ਮੌਸਮ ਬਦਲ ਗਿਆ। ਮੋਹਾਲੀ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਵਿੱਚ ਵੀ ਮੌਸਮ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਅਸਮਾਨ ਵਿਚ ਕਾਲੇ ਬੱਦਲ ਛਾ ਗਏ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਹਵਾ ਦੀ ਰਫਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
ਮੌਸਮ ਵਿਭਾਗ, ਚੰਡੀਗੜ੍ਹ ਮੁਤਾਬਕ ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਇਹ ਹੁਣ ਆਮ ਦੇ ਨੇੜੇ ਹੈ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.8 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਤੂਫਾਨ, ਬਿਜਲੀ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਇਸ ਸਮੇਂ ਗਰਮੀ ਨਾਲ ਜੂਝ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 25 ਤੋਂ 30 ਜੂਨ ਦੇ ਵਿਚਕਾਰ ਕਿਸੇ ਵੀ ਸਮੇਂ ਮੌਨਸੂਨ ਦੇ ਆਉਣ ਦੀ ਉਮੀਦ ਹੈ। ਵੱਡੇ ਸ਼ਹਿਰਾਂ ਵਿੱਚੋਂ ਮਾਨਸੂਨ ਪਹਿਲਾਂ ਅੰਮ੍ਰਿਤਸਰ ਅਤੇ ਅਖੀਰ ਵਿੱਚ ਬਠਿੰਡਾ ਪਹੁੰਚੇਗਾ। ਚੰਡੀਗੜ੍ਹ ਵਿਚ 27 ਤੋਂ 30 ਜੂਨ ਦੇ ਵਿਚਕਾਰ ਮਾਨਸੂਨ ਦੀ ਐਂਟਰੀ ਹੋਵੇਗੀ। ਚੰਡੀਗੜ੍ਹ ਵਿੱਚ 28 ਅਤੇ 29 ਜੂਨ ਦੇ ਆਸਪਾਸ ਭਾਰੀ ਮਾਨਸੂਨੀ ਬਾਰਿਸ਼ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਕੋਲਕਾਤਾ ‘ਚ ਉਸਾਰੀ ਅਧੀਨ ਗੋਦਾਮ ਹੋਇਆ ਢਹਿ-ਢੇਰੀ, ਹਾਦਸੇ ‘ਚ 5 ਲੋਕਾਂ ਦੀ ਦਰਦਨਾਕ ਮੌਤ
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਨੇੜੇ ਦੋ ਮੌਸਮ ਸਿਸਟਮ ਐਕਟਿਵ ਹਨ। ਇੱਕ ਸਿਸਟਮ ਪੰਜਾਬ ਤੋਂ ਪਾਰ ਉੱਤਰ ਪ੍ਰਦੇਸ਼ ਵੱਲ ਵਧ ਗਿਆ ਹੈ, ਜਦੋਂਕਿ ਦੂਜਾ ਹਰਿਆਣਾ ਦੇ ਉੱਪਰ ਬਣਿਆ ਹੋਇਆ ਹੈ। ਨਤੀਜੇ ਵਜੋਂ, ਪੰਜਾਬ ਦੇ ਕਈ ਖੇਤਰਾਂ ਵਿੱਚ ਬੱਦਲਵਾਈ, ਤੇਜ਼ ਹਵਾਵਾਂ, ਬਿਜਲੀ ਅਤੇ ਕਿਤੇ-ਕਿਤੇ ਮੀਂਹ ਪੈ ਸਕਦਾ ਹੈ।
ਚੰਡੀਗੜ੍ਹ ਦੇ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ 26 ਜੂਨ ਤੋਂ 29 ਜੂਨ ਦੇ ਵਿਚਕਾਰ ਪੰਜਾਬ ਦੇ ਕੁਝ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਵਿੱਚ ਗਰਮੀ ਥੋੜ੍ਹੀ ਵਧੇਗੀ, ਜਿਸਦੇ ਨਾਲ ਤਾਪਮਾਨ 2 ਤੋਂ 3 ਡਿਗਰੀ ਵਧਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਦੇ ਨਾਲ-ਨਾਲ ਤੂਫਾਨ ਆਉਣ ਦੀ ਵੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ‘ਚ ਤੇਜ਼ ਬਾਰਿਸ਼, ਚੰਡੀਗੜ੍ਹ ‘ਚ ਵੀ ਬਦਲਿਆ ਮੌਸਮ, ਪੰਜਾਬ ਵਿਚ 3 ਦਿਨ ਹਨੇਰੀ-ਮੀਂਹ ਦਾ ਅਲਰਟ appeared first on Daily Post Punjabi.