ਮਾਂ ਨੇ ਨਹਿਰ ‘ਚ ਸੁੱਟ ਕੇ ਆਪਣੇ 3 ਨਿਆਣਿਆਂ ਦੇ ਮੁਕਾਏ ਸਾਹ! ਖੁਦ ਨੂੰ ਵੀ ਖਤਮ ਕਰਨ ਦੀ ਕੀਤੀ ਕੋਸ਼ਿਸ਼

ਮੋਹਾਲੀ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਤਿੰਨ ਬੱਚਿਆਂ ਦੀ ਮਾਂ ਵਲੋਂ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਰੋਪੜ ਨਹਿਰ ਵਿਚ ਕਥਿਤ ਤੌਰ ‘ਤੇ ਸੁੱਟ ਦਿੱਤਾ। ਇਸ ਹਾਦਸੇ ਵਿਚ 10 ਸਾਲਾ ਤਪਿਸ਼, 7 ਸਾਲਾ ਤਨਵੀ ਅਤੇ 4 ਸਾਲਾ ਨਿਤਿਨ ਦੀ ਮੌਤ ਹੋ ਗਈ। ਮਾਮਲੇ ਨੇ ਉਸ ਵੇਲੇ ਹੋਰ ਵੀ ਗੰਭੀਰ ਰੂਪ ਧਾਰ ਲਿਆ, ਜਦੋਂ ਮ੍ਰਿਤਕ ਬੱਚਿਆਂ ਦੀ ਮਾਂ ਸ਼ਕੁੰਤਲਾ ਉਰਫ਼ ਸੁਮਨ ਦੇ ਸੱਸ-ਸਹੁਰੇ ਨੇ ਦੋਸ਼ ਲਗਾਇਆ ਕਿ ਉਹ ਪਹਿਲਾਂ ਤੋਂ ਹੀ ਬੱਚਿਆਂ ਨੂੰ ਮਾਰਨਾ ਚਾਹੁੰਦੀ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰੀਬ 10 ਮਹੀਨੇ ਪਹਿਲਾਂ ਸ਼ਕੁੰਤਲਾ ਦੇ ਪਤੀ ਕਮਲ ਨੇ ਵੀ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਪਰਿਵਾਰ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਸੀ। ਸੱਸ-ਸਹੁਰੇ ਨੇ ਦੋਸ਼ ਲਗਾਇਆ ਕਿ ਸ਼ਕੁੰਤਲਾ ਦਾ ਵਿਵਹਾਰ ਕਾਫ਼ੀ ਸਮੇਂ ਤੋਂ ਸ਼ੱਕੀ ਸੀ ਅਤੇ ਉਹ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਗੱਲਾਂ ਕਰਦੀ ਰਹਿੰਦੀ ਸੀ।

ਦੂਜੇ ਪਾਸੇ, ਮੁਹੱਲੇ ਦੇ ਲੋਕਾਂ ਅਤੇ ਕੁਝ ਪਰਿਵਾਰਕ ਜਾਣਕਾਰਾਂ ਦਾ ਕਹਿਣਾ ਹੈ ਕਿ ਉਹ ਇਸ ਗੱਲ ‘ਤੇ ਯਕੀਨ ਨਹੀਂ ਕਰਦੇ ਕਿ ਸ਼ਕੁੰਤਲਾ ਨੇ ਖੁਦ ਵੀ ਨਹਿਰ ਵਿੱਚ ਛਾਲ ਮਾਰੀ ਹੋਵੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਸੱਚ ਸਾਹਮਣੇ ਆ ਸਕੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨਾਲ ਜੁੜੇ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਂ ਨੇ ਨਹਿਰ ‘ਚ ਸੁੱਟ ਕੇ ਆਪਣੇ 3 ਨਿਆਣਿਆਂ ਦੇ ਮੁਕਾਏ ਸਾਹ! ਖੁਦ ਨੂੰ ਵੀ ਖਤਮ ਕਰਨ ਦੀ ਕੀਤੀ ਕੋਸ਼ਿਸ਼ appeared first on Daily Post Punjabi.



Previous Post Next Post

Contact Form