ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਭਾਜਪਾ ਦੇ ਮੁੱਖ ਆਗੂ ਤਰੁਣ ਚੁੱਘ ਬਿਨਾਂ ਮੁਕਾਬਲੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਮੈਦਾਨ ਵਿਚ ਉਤਾਰਿਆ ਗਿਆ ਸੀ ਜਿਥੇ ਉਹ ਬਿਨਾਂ ਮੁਕਾਬਲੇ ਜੇਤੂ ਰਹੇ। ਰਿਟਰਨਿੰਗ ਅਫਸਰ ਵੱਲੋਂ ਉਨ੍ਹਾਂ ਨੂੰ ਚੋਣ ਸਰਟੀਫਿਕੇਟ ਸੌਂਪਿਆ ਗਿਆ।

ਦੂਜੇ ਪਾਸੇ ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦਾ ਨਾਮਜ਼ਦਗੀ ਪੱਤਰ ਰੱਦ ਹੋ ਗਿਆ ਹੈ। ਦੱਸ ਦੇਈਏ ਕਿ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮਿਆਦ ਖਤਮ ਹੋ ਚੁੱਕੀ ਹੈ। ਉਨ੍ਹਾਂ ਨੂੰ ਦੁਬਾਰਾ ਰਾਜ ਸਭਾ ਮੈਂਬਰ ਵਜੋਂ ਨਾਮਜਦ ਨਹੀਂ ਕੀਤਾ ਗਿਆ ਜਦੋਂ ਕਿ ਉਹ ਕੇਂਦਰ ਰੇਲ ਰਾਜ ਮੰਤਰੀ ਵਜੋਂ ਸੇਵਾਵਾਂ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post BJP ਆਗੂ ਤਰੁਣ ਚੁੱਘ ਚੁਣੇ ਗਏ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ, ਰਿਟਰਨਿੰਗ ਅਫਸਰ ਨੇ ਸੌਂਪਿਆ ਚੋਣ ਸਰਟੀਫਿਕੇਟ appeared first on Daily Post Punjabi.
source https://dailypost.in/tarun-chugh-elected-rajya-sabha-member/
Sport:
National