ਪਿੰਡ ਮਲਕੋ ਮਾਜਰਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੋ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਕੇਵਲ ਸਿੰਘ ਆਪਣੇ ਸਾਥੀ ਪ੍ਰਦੀਪ ਸਿੰਘ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਮਲਕੋ ਮਾਜਰਾ ਦੇ ਕੋਲ ਪਹੁੰਚੇ ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਪਿੱਛੇ ਬੈਠੇ ਕੇਵਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ ਚਾਲਕ ਪ੍ਰਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸੇ ਦੌਰਾਨ ਕਾਰ ਨੇ ਸੜਕ ‘ਤੇ ਜਾ ਰਹੇ ਇੱਕ ਸਾਈਕਲ ਸਵਾਰ ਮੁਖਤਿਆਰ ਸਿੰਘ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਕਾਰਨ ਉਹ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਪ੍ਰਦੀਪ ਸਿੰਘ ਦੀ ਹਾਲਤ ਨੂੰ ਬੇਹੱਦ ਗੰਭੀਰ ਦੇਖਦਿਆਂ ਹੋਇਆਂ ਉਸ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਪੀ.ਜੀ.ਆਈ. (PGI) ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਦੂਜੇ ਜ਼ਖਮੀ ਮੁਖਤਿਆਰ ਸਿੰਘ ਨੂੰ ਬਿਹਤਰ ਇਲਾਜ ਲਈ ਸੈਕਟਰ-32, ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਐਕਸ਼ਨ: 30 ਭਾਰਤੀ ਟਰੱਕ ਡਰਾਈਵਰ ਗ੍ਰਿਫਤਾਰ, ਜਲਦ ਹੀ ਕੀਤਾ ਜਾਵੇਗਾ ਡਿਪੋਰਟ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਗੱਡੀ ਸਮੇਤ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਮਲਕੋ ਮਾਜਰਾ ਨੇੜੇ ਭਿਆਨਕ ਸੜਕ ਹਾਦਸੇ ‘ਚ ਬਾਈਕ ਸਵਾਰ ਦੀ ਹੋਈ ਮੌਤ appeared first on Daily Post Punjabi.