ਪਠਾਨਕੋਟ : ਪਿੰਡ ਸਰਨਾ ‘ਚ ਤਿੰਨ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਰੁ. ਦਾ ਸਮਾਨ ਸੜ ਕੇ ਹੋਇਆ ਸੁਆਹ

ਜ਼ਿਲ੍ਹਾ ਪਠਾਨਕੋਟ ਵਿਚ ਪੈਂਦੇ ਪਿੰਡ ਸਰਨਾ ਵਿਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਤਿੰਨ ਦੁਕਾਨਾਂ ਵਿਚ ਅਚਾਨਕ ਅੱਗ ਲੱਗ ਗਈ। ਅੱਗ ਦੀ ਇਸ ਘਟਨਾ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਾਹ ਹੋ ਗਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਬਹੁਤ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੀਆ 6 ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਵਾਲੀਆਂ ਤਿੰਨ ਦੁਕਾਨਾਂ ਫਰੀਚਰ ਤੇ ਇਲੈਕਟ੍ਰਾਨਿਕ ਸਾਮਾਨ ਦੀਆਂ ਸਨ। ਅੱਗ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਦੁਕਾਨਾਂ ਵਿਚ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਫਰਨੀਚਰ ਦੀ ਦੁਕਾਨ ਚਲਾਉਣ ਵਾਲੇ ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ ਜਿਸ ਨਾਲ ਦੁਕਾਨ ਵਿਚ ਰੱਖਿਆ ਲਗਭਗ 3 ਲੱਖ ਰੁਪਏ ਤੋਂ ਵੱਧ ਦਾ ਫਰਨੀਚਰ ਤੇ ਹੋਰ ਸਾਮਾਨ ਪੂਰ ਤਰ੍ਹਾਂ ਸੜ ਗਿਆ। ਉੁਨ੍ਹਾਂ ਨੇ ਪ੍ਰਸ਼ਾਸਨ ਤੋਂ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਇਲੈਕਟ੍ਰਾਨਿਕ ਸਾਮਾਨ ਦੇ ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਖਬਰ ਮਿਲੀ ਸੀ ਕਿ ਦੁਕਾਨ ਵਿਚ ਅੱਗ ਲੱਗ ਗਈ ਹੈ। ਘਟਨਾ ਵਿਚ ਢਾਈ ਤੋਂ 3 ਲੱਖ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਵੀ ਪ੍ਰਸ਼ਾਸਨ ਤੋਂ ਸਹਾਇਤਾ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਮਦਨ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਹਾਰਡਵੇਅਰ ਤੇ ਭੱਠੇ ਨਾਲ ਸਬੰਧਤ ਲੱਕੜੀ ਦਾ ਕਾਰੋਬਾਰ ਹੈ। ਅੱਗ ਲੱਗਣ ਨਾਲ ਲਗਭਗ 10 ਲੱਖ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ‘ਕੈਪਟਨ ਸਾਬ੍ਹ ਸਾਡੇ ਸੰਪਰਕ ‘ਚ ਹਨ’-ਸਾਬਕਾ CM ਦੀ ਕਾਂਗਰਸ ‘ਚ ਵਾਪਸੀ ਨੂੰ ਲੈ ਕੇ ਭੁਪਿੰਦਰ ਹੁੱਡਾ ਦਾ ਵੱਡਾ ਦਾਅਵਾ

ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮਨੋਜ ਕੁਮਾਰ ਨੇ ਦੱਸਿਆ ਕਿ ਦੁਕਾਨਾਂ ਵਿਚ ਅੱਗ ਲੱਗਣ ਦੀ ਖਬਰ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਕਾਫੀ ਕੋਸ਼ਿਸ਼ਾਂ ਮਗਰੋਂ ਅੱਗ ‘ਤੇ ਕਾਬੂ ਪਾਇਆ ਗਿਆ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਦੁਕਾਨਦਾਰਾਂ ਨੂੰ ਜਲਦ ਆਰਥਿਕ ਸਹਾਇਤਾ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਤੇ ਕਾਰੋਬਾਰ ਦੁਬਾਰਾ ਸ਼ੁਰੂ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਠਾਨਕੋਟ : ਪਿੰਡ ਸਰਨਾ ‘ਚ ਤਿੰਨ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਰੁ. ਦਾ ਸਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.



Previous Post Next Post

Contact Form