ਫਾਜ਼ਿਲਕਾ ਪੁਲਿਸ ਨੇ ਪਿਛਲੇ ਦਿਨੀਂ ਪੁਰਾਣੇ ਹਰੀਕੇ ਹੈੱਡ ਪੁਲ ‘ਤੇ ਸੰਤਰੀ ਡਿਊਟੀ ਨਿਭਾ ਰਹੇ ਪੀ.ਏ.ਪੀ. ਦੇ ਜਵਾਨ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਵਾਰਦਾਤ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਐਨਕਾਊਂਟਰ ਮਗਰੋਂ ਕਾਬੂ ਕਰ ਲਿਆ ਹੈ ਅਤੇ ਉਸ ਪਾਸੋਂ ਖੋਹਿਆ ਗਿਆ ਸਰਕਾਰੀ ਹਥਿਆਰ SLR 7.62 ਮਿ.ਮੀ. ਵੀ ਬਰਾਮਦ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੁਰਾਣੇ ਹਰੀਕੇ ਹੈੱਡ ਪੁਲ ‘ਤੇ ਡਿਊਟੀ ਨਿਭਾ ਰਹੇ PHG ਦੇ ਜਵਾਨ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਸਰਕਾਰੀ ਹਥਿਆਰ ਖੋਹ ਲਿਆ ਗਿਆ ਸੀ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਗੰਭੀਰ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ।
ਜਾਂਚ ਦੌਰਾਨ ਫਾਜ਼ਿਲਕਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਲਾਧੂਕਾ ਸੇਮ ਨਾਲੇ ਨੇੜੇ ਇੱਕ ਵਿਅਕਤੀ ਹਥਿਆਰ ਸਮੇਤ ਘੁੰਮ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਰੇਡ ਕੀਤੀ ਗਈ। ਇਸ ਦੌਰਾਨ ਸ਼ੱਕੀ ਵਿਅਕਤੀ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪ੍ਰੇਮੀ ਨੇ ਆਪਣੇ ਹੀ ਪ੍ਰੇਮਿਕਾ ਦੀ ਧੀ ਨੂੰ ਕੀਤਾ ਸੀ ਕਤਲ, ਅਟੈਚੀ ‘ਚੋਂ ਮਿਲੀ ਦੇਹ ਮਾਮਲੇ ‘ਚ ਹੋਏ ਵੱਡੇ ਖੁਲਾਸੇ
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸ਼ਮਸ਼ੇਰ ਸਿੰਘ ਵਾਸੀ ਮੱਖੂ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿਚੋਂ PHG ਦੇ ਜਵਾਨ ਤੋਂ ਖੋਹਿਆ ਗਿਆ ਸਰਕਾਰੀ ਹਥਿਆਰ SLR 7.62 ਮਿ.ਮੀ. ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਜ਼ਖ਼ਮੀ ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡਿਊਟੀ ਦੌਰਾਨ ਜਵਾਨ ਤੋਂ ਸਰਕਾਰੀ ਹਥਿਆਰ ਖੋਹਣ ਵਾਲੇ ਦਾ ਫਾਜ਼ਿਲਕਾ ਪੁਲਿਸ ਨੇ ਕੀਤਾ ਐਨਕਾਊਂਟਰ appeared first on Daily Post Punjabi.