ਜਲੰਧਰ ਦੇ ਸੁੱਚੀ ਪਿੰਡ ਵਿੱਚ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨ ਨਾਲ ਦਰਦਨਾਕ ਭਾਣਾ ਵਾਪਰ ਗਿਆ। ਕਿਸਾਨ ਦਾ ਟਰੈਕਟਰ ਪਲਟਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਉਰਫ਼ ਪੱਪੂ ਵਾਸੀ ਲੰਮਾ ਪਿੰਡ ਵਜੋਂ ਹੋਈ ਹੈ। ਖੇਤ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ ਅਤੇ ਪਲਟ ਗਿਆ, ਜਿਸ ਨਾਲ ਕਿਸਾਨ ਦੀ ਮੌਤ ਹੋ ਗਈ। ਇਸ ਅਚਾਨਕ ਵਾਪਰੇ ਹਾਦਸੇ ਨੇ ਮ੍ਰਿਤਕ ਦੇ ਪਰਿਵਾਰ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
ਦੱਸਿਆ ਜਾ ਰਿਹਾ ਹੈ ਕਿ ਕੰਮ ਦੌਰਾਨ ਟਰੈਕਟਰ ਦਾ ਸੰਤੁਲਨ ਅਚਾਨਕ ਵਿਗੜ ਗਿਆ। ਸੰਤੁਲਨ ਵਿਗੜਣ ਤੋਂ ਬਾਅਦ ਭਾਰੀ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ ਅਤੇ ਖੇਤ ਵਿੱਚ ਪਲਟ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਚਲਾ ਰਿਹਾ ਗੁਲਜ਼ਾਰ ਸਿੰਘ ਨੂੰ ਸੰਭਲਣ ਦਾ ਵੀ ਮੌਕਾ ਨਹੀਂ ਮਿਲਿਆ ਅਤੇ ਉਹ ਭਾਰੀ ਟਰੈਕਟਰ ਦੇ ਹੇਠਾਂ ਆ ਗਿਆ।
ਟਰੈਕਟਰ ਦੇ ਪਲਟਣ ਅਤੇ ਚੀਕਾਂ ਦੀ ਆਵਾਜ਼ ਸੁਣ ਕੇ ਨੇੜਲੇ ਖੇਤਾਂ ਵਿੱਚ ਕੰਮ ਕਰਨ ਵਾਲੇ ਹੋਰ ਕਿਸਾਨ ਅਤੇ ਸਥਾਨਕ ਪਿੰਡ ਵਾਸੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਵੱਡੀ ਭੀੜ ਇਕੱਠੀ ਹੋ ਗਈ। ਪਿੰਡ ਵਾਲਿਆਂ ਨੇ ਬਿਨਾਂ ਕੋਈ ਸਮਾਂ ਬਰਬਾਦ ਕੀਤੇ ਟਰੈਕਟਰ ਦੇ ਹੇਠਾਂ ਫਸੇ ਗੁਲਜ਼ਾਰ ਸਿੰਘ ਨੂੰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਟਰੈਕਟਰ ਦੇ ਭਾਰ ਹੇਠਾਂ ਦੱਬੇ ਜਾਣ ਕਰਕੇ ਗੁਲਜ਼ਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਪਤੀ ਸਵਰਨ ਸਿੰਘ ਭੰਗੂ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਭਾਵੁਕ ਹੋਏ ਗੁਰਪ੍ਰੀਤ ਭੰਗੂ, ਬਾਗੀ ਭੰਗੂ ਨੇ ਗਾਇਆ ਡੈਡੀ ਦਾ Favourite ਗੀਤ
ਜਿਵੇਂ ਹੀ ਗੁਲਜ਼ਾਰ ਸਿੰਘ ਉਰਫ਼ ਪੱਪੂ ਦੀ ਅਚਾਨਕ ਮੌਤ ਦੀ ਖ਼ਬਰ ਉਸ ਦੇ ਘਰ ਅਤੇ ਪਿੰਡ ਪਹੁੰਚੀ, ਤਾਂ ਚੀਕ-ਚਿਹਾੜਾ ਮਚ ਗਿਆ। ਗੁਲਜ਼ਾਰ ਸਿੰਘ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਸਥਾਨਕ ਪੁਲਿਸ ਨੂੰ ਵੀ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖੇਤਾਂ ‘ਚ ਕੰਮ ਕਰ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ appeared first on Daily Post Punjabi.