ਅਬੋਹਰ ਦੇ ਹਲਕਾ ਬੱਲੂਆਣਾ ਦਾ ਨੌਜਵਾਨ ਰਹੱਸਮਈ ਹਾਲਾਤਾਂ ‘ਚ ਲਾਪਤਾ, ਸਦਮੇ ‘ਚ ਪਰਿਵਾਰ

ਅਬੋਹਰ ਦੇ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰਾ ਦਾ ਇੱਕ ਨੌਜਵਾਨ ਕਾਰਤਿਕ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਹੈ। ਕਾਰਤਿਕ ਬੀ.ਏ. ਦੀ ਪੜ੍ਹਾਈ ਕਰ ਰਿਹਾ ਸੀ। ਲਾਪਤਾ ਹੋਣ ਤੋਂ ਪਹਿਲਾਂ ਉਸ ਨੇ ਆਪਣੇ ਸੋਸ਼ਲ ਮੀਡੀਆ ਸਟੇਟਸ ‘ਤੇ “Last Goodbye To…” ਲਿਖ ਕੇ ਸਟੇਟਸ ਲਗਾਇਆ, ਜਿਸ ਤੋਂ ਬਾਅਦ ਪਰਿਵਾਰ ਦੀ ਚਿੰਤਾ ਹੋਰ ਵੱਧ ਗਈ।

ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪਰਿਵਾਰ ਅਤੇ ਰਿਸ਼ਤੇਦਾਰ ਨਹਿਰ ਦੇ ਆਸ-ਪਾਸ ਇਲਾਕਿਆਂ ਵਿੱਚ ਵੀ ਉਸ ਦੀ ਤਲਾਸ਼ ਕਰ ਰਹੇ ਹਨ। ਨੌਜਵਾਨ ਦੇ ਅਚਾਨਕ ਲਾਪਤਾ ਹੋਣ ਕਾਰਨ ਪਰਿਵਾਰ ਗਹਿਰੇ ਸਦਮੇ ਅਤੇ ਚਿੰਤਾ ਵਿੱਚ ਹੈ। ਪਰਿਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਕਾਰਤਿਕ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪਰਿਵਾਰ ਜਾਂ ਨਜ਼ਦੀਕੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ ਦੇ ਹਲਕਾ ਬੱਲੂਆਣਾ ਦਾ ਨੌਜਵਾਨ ਰਹੱਸਮਈ ਹਾਲਾਤਾਂ ‘ਚ ਲਾਪਤਾ, ਸਦਮੇ ‘ਚ ਪਰਿਵਾਰ appeared first on Daily Post Punjabi.



Previous Post Next Post

Contact Form