ਬਠਿੰਡਾ ਦੀ ਸ਼ਰਾਬ ਫੈਕਟਰੀ ’ਚ ਲੱਗੀ ਭਿਆਨਕ ਅੱਗ, ਧੂੰਏਂ ਨਾਲ ਕਾਲਾ ਹੋਇਆ ਆਸਮਾਨ

ਬਠਿੰਡਾ ਦੇ ਮਸਾਨਾ ਸਥਿਤ ਸ਼ਰਾਬ ਫੈਕਟਰੀ ’ਚ ਭਿਆਨਕ ਅੱਗ ਲੱਗੀ ਹੈ। ਐਥਨੋਲ ਸਟੋਰ ਕਰਨ ਲਈ ਬਣਾਏ ਗਏ ਟੈਂਕ ‘ਚ ਅੱਗ ਲੱਗੀ ਹੈ। ਅੱਗ ਲੱਗਣ ਮਗਰੋਂ ਧੂੰਏਂ ਨਾਲ ਆਸਮਾਨ ਕਾਲਾ ਹੋ ਗਿਆ ਤੇ ਆਸ-ਪਾਸ ਦੇ ਕਈ ਪਿੰਡਾਂ ਤੇ ਇਲਾਕਿਆਂ ਵਿਚ ਫੈਲ ਗਿਆ ਜਿਸ ਨਾਲ ਸਥਾਨਕ ਲੋਕਾਂ ਨੂੰ ਸਾਹ ਲੈਣ ਵਿਚ ਪ੍ਰੇਸ਼ਾਨੀ ਹੋ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਫੈਕਟਰੀ ਮੈਨੇਜਮੈਂਟ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਸੁਰੱਖਿਆ ਵਜੋਂ ਲੇਬਰ ਨੂੰ ਬਾਹਰ ਕੱਢਿਆ ਗਿਆ। ਅੱਗ ਲੱਗਣ ਦਾ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਤੇ ਫੈਕਟਰੀ ਮੈਨੇਜਮੈਂਟ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਘਰਾਂ ਵਿਚ ਪਾਣੀ ਵੜਨ ਨਾਲ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਖਦਸ਼ਾ ਹੈ। ਲੋਕਾਂ ਨੇ ਸਬੰਧਤ ਅਧਿਕਾਰੀਆਂ ਖਿਲਾਫ ਤਤਕਾਲ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਹਿਰ ਟੁੱਟਣ ਨਾਲ ਕਿਸਾਨਾਂ ਦੀ ਝੋਨੇ ਦੀ ਫਸਲ ਤੇ ਪਨੀਰੀ ਨੂੰ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ਦੀ ਸ਼ਰਾਬ ਫੈਕਟਰੀ ’ਚ ਲੱਗੀ ਭਿਆਨਕ ਅੱਗ, ਧੂੰਏਂ ਨਾਲ ਕਾਲਾ ਹੋਇਆ ਆਸਮਾਨ appeared first on Daily Post Punjabi.



Previous Post Next Post

Contact Form