ਪੰਜਾਬ ਦੇ ਇੱਕ ਨੌਜਵਾਨ ਦੀ ਇਟਲੀ ਵਿਚ ਭੇਤਭਰੇ ਹਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਨੇ ਜੇਲ੍ਹ ਵਿਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਹੁਸ਼ਿਆਰਪੁਰ ਦੇ ਕਸਬਾ ਮਿਆਣੀ ਦਾ ਰਹਿਣ ਵਾਲਾ ਸੀ। ਨੌਜਵਾਨ ਚੰਗੇ ਭਵਿੱਖ ਲਈ 4 ਸਾਲ ਪਹਿਲਾਂ ਗਿਆ ਵਿਦੇਸ਼ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਜਾਣਕਾਰੀ ਮੁਤਾਬਕ ਨੌਜਵਾਨ ਨੂੰ ਪੁਲਿਸ ਨੇ ਕਿਸੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਜੇਲ੍ਹ ਵਿਚ ਕੁਝ ਘੰਟਿਆਂ ਬਾਅਦ ਹੀ ਉਸ ਨੇ ਜੇਲ੍ਹ ਦੇ ਸੈੱਲ ਵਿਚ ਖੁਦਕੁਸ਼ੀ ਕਰ ਲਈ। ਪਿਛਲੇ ਚਾਰ ਸਾਲਾਂ ਤੋਂ ਇਟਲੀ ਦੇ ਬਰੇਸ਼ੀਆ ਵਿੱਚ ਰਹਿ ਰਿਹਾ ਸੀ ਤੇ ਹੁਣ ਪਰਿਵਾਰ ਨੂੰ ਉਸ ਦੀ ਮੌਤ ਦੀ ਖਬਰ ਆਈ ਹੈ।
ਇਹ ਵੀ ਪੜ੍ਹੋ : ਗਠਜੋੜ ਨੂੰ ਲੈ ਕੇ BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਵੱਡਾ ਬਿਆਨ ਆਇਆ ਸਾਹਮਣੇ
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਕਰਜਾ ਚੁੱਕ ਕੇ ਉਸ ਨੂੰ ਇਟਲੀ ਭੇਜਿਆ ਸੀ ਤੇ ਉਹ ਚਾਰ ਸਾਲਾਂ ਤੋਂ ਇਟਲੀ ਵਿਚ ਹੀ ਰਹਿ ਰਿਹਾ ਸੀ, ਸਾਨੂੰ ਨਹੀਂ ਲੱਗਦਾ ਕਿ ਉਹ ਅਜਿਹਾ ਖੌਫਨਾਕ ਕਦਮ ਚੁੱਕੇਗਾ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਇਟਲੀ ਦੀ ਜੇਲ੍ਹ ਵਿਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਲਾਤਾਂ ‘ਚ ਮੌਤ, ਪਰਿਵਾਰ ਨੇ ਕੀਤੀ ਜਾਂਚ ਦੀ ਮੰਗ appeared first on Daily Post Punjabi.