ਸੁਖਬੀਰ ਬਾਦਲ ਤੇ ਹਰਮੀਤ ਸਿੰਘ ਪਠਾਣਮਾਜਰਾ ਵਿਚਕਾਰ ਹੋਈ ਮੁਲਾਕਾਤ, ਪੰਜਾਬ ਦੀ ਸਿਆਸਤ ‘ਚ ਛਿੜੀ ਨਵੀਂ ਚਰਚਾ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਹੋਈ ਹੈ। ਇਸ ਮੁਲਾਕਾਤ ਨੇ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ।

ਕੁਝ ਦਿਨ ਪਹਿਲਾਂ ਹੀ ਹਰਮੀਤ ਸਿੰਘ ਪਠਾਨਣਾਜਰਾ ਜੇਲ੍ਹ ਤੋਂ ਬਾਹਰ ਆਏ ਹਨ। ਉੁਨ੍ਹਾਂ ‘ਤੇ 2 ਮਾਮਲੇ ਦਰਜ ਹੋਏ ਹਨ। ਇਕ ਤਾਂ ਜਬਰ ਜਨਾਹ ਦਾ ਮਾਮਲਾ ਦਰਜ ਹੋਇਆ ਜਿਸ ਤੋਂ ਬਾਅਦ ਉਹ ਵਿਦੇਸ਼ ਜਾਂਦੇ ਹਨ। ਪਰ ਜਦੋਂ ਵਾਪਸ ਭਾਰਤ ਆਉਂਦੇ ਹਨ ਤਾਂ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਉਨ੍ਹਾਂ ਦੀ ਗ੍ਰਿਫਤਾਰੀ ਹੁੰਦੀ ਹੈ ਤੇ ਫਿਰ ਗ੍ਰਿਫਤਾਰੀ ਦੌਰਾਨ ਮਾਈਨਿੰਗ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ। ਦੋਵਾਂ ਮਾਮਲਿਆਂ ਵਿਚ ਜਮ਼ਾਨਤ ਮਿਲਣ ਤੋਂ ਬਾਅਦ ਉਹ ਬਾਹਰ ਹੋਏ ਹਨ ਤੇ ਉਹ ਲਗਾਤਾਰ ਲੋਕਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਇਸੇ ਦੇ ਵਿਚਾਲੇ ਇਕ ਪ੍ਰੋਗਾਰਮ ਦੀ ਤਸਵੀਰ ਸਾਹਮਣੇ ਆਈ ਹੈ ਜਿਥੇ ਸਨੌਰ ਤੋਂ ਵਿਧਾਇਕ ਪਠਾਣਮਾਜਰਾ ਸੁਖਬੀਰ ਸਿੰਘ ਬਾਦਲ ਦੇ ਨਾਲ ਮਿਲੇ ਹਨ। ਹਾਲਾਂਕਿ ਇਹ ਮੁਲਾਕਾਤ ਕਿਥੇ ਹੋਈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਵੀ ਪੜ੍ਹੋ : ‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਨਵਾਂਸ਼ਹਿਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ

ਦੱਸ ਦੇਈਏ ਕਿ ਹਰਮੀਤ ਸਿੰਘ ਪਠਾਣਮਾਜਰਾ ਇਹ ਬਿਆਨ ਵੀ ਦੇ ਚੁੱਕੇ ਹਨ ਕਿ ਹੁਣ ਉਹ ਇਹ ਰਣਨੀਤੀ ਬਣਾਉਣਗੇ ਕਿ ਉਨ੍ਹਾਂ ਨੇ ਕਿਸ ਪਾਰਟੀ ਦੇ ਨਾਲ ਚੱਲਣਾ ਹੈ। ਉਨ੍ਹਾਂ ਬਿਆਨ ਦਿੱਤਾ ਸੀ ਕਿ ਮੈਂ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਕੇ ਉਸ ਮੁਤਾਬਕ ਅੱਗੇ ਚੱਲਾਂਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਖਬੀਰ ਬਾਦਲ ਤੇ ਹਰਮੀਤ ਸਿੰਘ ਪਠਾਣਮਾਜਰਾ ਵਿਚਕਾਰ ਹੋਈ ਮੁਲਾਕਾਤ, ਪੰਜਾਬ ਦੀ ਸਿਆਸਤ ‘ਚ ਛਿੜੀ ਨਵੀਂ ਚਰਚਾ appeared first on Daily Post Punjabi.



Previous Post Next Post

Contact Form