CM ਮਾਨ ਨੇ ਸੌਂਪੇ 658 ਨਿਯੁਕਤੀ ਪੱਤਰ, ਮਹਿਲਾਵਾਂ ਦੀ 40 KM ਦੇ ਅੰਦਰ ਹੋਵੇਗੀ ਤਾਇਨਾਤੀ, ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਠਿੰਡਾ ਵਿਚ ਵੱਖ-ਵੱਖ ਵਿਭਾਗਾਂ ‘ਚ ਨਿਯੁਕਤ 658 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਗਰੁੱਪ ਡੀ ਦੇ ਅਹੁਦਿਆਂ ‘ਤੇ ਨਿਯੁਕਤ ਔਰਤਾਂ ਨੂੰ ਉਨ੍ਹਾਂ ਦੇ ਪ੍ਰੋਬੇਸ਼ਨਰੀ ਪੀਰੀਅਡ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਸਥਾਈ ਪਤਿਆਂ ਦੇ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਸਰਕਾਰ ਨੇ ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤੀ ਲੋਕਾਂ ਨੂੰ ਮੌਕੇ ਮਿਲਣੇ ਚਾਹੀਦੇ ਹਨ। ਅੱਜ ਇੱਥੇ ਬੈਠੇ ਅਧਿਕਾਰੀ ਆਮ ਪਰਿਵਾਰਾਂ ਤੋਂ ਹਨ। ਉਨ੍ਹਾਂ ਕਿਹਾ ਕਿ ਲਾਲ, ਹਰਾ ਜਾਂ ਨੀਲਾ ਕਾਰਡ ਕੁਝ ਸਮੇਂ ਲਈ ਭੁੱਖਮਰੀ ਦੂਰ ਕਰ ਸਕਦਾ ਹੈ, ਪਰ ਸਿਰਫ਼ ਸਿੱਖਿਆ ਹੀ ਗਰੀਬੀ ਨੂੰ ਦੂਰ ਕਰੇਗੀ।

ਸੀ.ਐੱਮ. ਮਾਨ ਨੇ ਕਿਹਾ ਕਿ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦਾ ਕੰਮ ਹੈ, ਅਤੇ ਵਿਦਿਆਰਥੀਆਂ ਨੂੰ ਸਿੱਖਿਆ ਦੇਣਾ ਉਨ੍ਹਾਂ ਦਾ ਕੰਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਸਰਕਾਰ ਬਣੀ ਸੀ, ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ‘ਤੇ ਸੀ, ਪਰ ਹੁਣ ਸੂਬਾ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਇਹ ਉਪਲਬਧੀ ਹਾਸਲ ਕੀਤੀ। ਸੀ.ਐੱਮ. ਮਾਨ ਨੇ ਨੌਜਵਾਨਾਂ ਨੂੰ ਕਿਹਾ ਕਿ ਸੱਤਾ ਵਿੱਚ ਹਰ ਕੋਈ ਜਵਾਬਦੇਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਜਲੰਧਰ ਵਿਚ ਸ਼ੋਅਰੂਮ ‘ਚ ਫਾਇਰਿੰਗ ਕਰਨ ਵਾਲੇ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਲੱਗੀ ਗੋਲੀ

ਉਨ੍ਹਾਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਗਰੁੱਪ ਸੀ ਅਤੇ ਗਰੁੱਪ ਡੀ ਦੇ ਕਰਮਚਾਰੀਆਂ, ਅਧਿਆਪਕਾਂ ਅਤੇ ਆਪਣੀ ਪ੍ਰੋਬੇਸ਼ਨਰੀ ਮਿਆਦ ਪੂਰੀ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ ਨੂੰ ਇੱਕ ਫਾਰਮ ਭਰਨਾ ਪਵੇਗਾ। ਜੇਕਰ ਮਹਿਲਾ ਕੁਆਰੀ ਹੈ, ਤਾਂ ਉਹ ਆਪਣੇ ਮਾਪਿਆਂ ਦੇ ਘਰ ਦਾ ਪਤਾ, ਵਿਆਹੀ ਹੈ ਤਾਂ ਸਹੁਰੇ ਤੇ ਸਿੰਗਲ ਹੈ ਤਾਂ ਜਿਥੇ ਉਹ ਰਹਿ ਰਹੀ ਹੈ, ਉਸ ਜਗ੍ਹਾ ਦਾ ਪਤਾ ਦੇਣਾ ਹੇਵੇਗਾ, ਉਸ ਤੋਂ ਬਾਅਦ ਉਨ੍ਹਾਂ ਦੀ 40 ਕਿਲੋਮੀਟਰ ਦੇ ਅੰਦਰ ਦੇ ਏਰੀਆ ਵਿੱਚ ਤਾਇਨਾਤੀ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਸੌਂਪੇ 658 ਨਿਯੁਕਤੀ ਪੱਤਰ, ਮਹਿਲਾਵਾਂ ਦੀ 40 KM ਦੇ ਅੰਦਰ ਹੋਵੇਗੀ ਤਾਇਨਾਤੀ, ਕੀਤਾ ਐਲਾਨ appeared first on Daily Post Punjabi.



Previous Post Next Post

Contact Form