ਸਾਬਕਾ MC ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਇਸ ਵਜ੍ਹਾ ਕਰਕੇ ਚੁੱਕਿਆ ਖੌਫਨਾਕ ਕਦਮ

ਬਰਨਾਲਾ ਦੇ ਸਾਬਕਾ ਕੌਂਸਲਰ ਜੱਗਾ ਸਿੰਘ ਨੇ ਸੋਮਵਾਰ ਸਵੇਰੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੁੱਢਲੀ ਜਾਣਕਾਰੀ ਮੁਤਾਬਕ ਉਹ ਸੰਗਰੂਰ ਜ਼ਿਲ੍ਹੇ ਦੇ ਧੂਰੀ ਇਲਾਕੇ ਵਿੱਚ ਇੱਕ ਕਲੋਨਾਈਜ਼ਰ ਨਾਲ ਵਿੱਤੀ ਲੈਣ-ਦੇਣ ਕਾਰਨ ਗੰਭੀਰ ਮਾਨਸਿਕ ਤਣਾਅ ਵਿੱਚ ਸਨ।

ਮ੍ਰਿਤਕ ਦੇ ਭਰਾ ਠੇਕੇਦਾਰ ਮਲਕੀਤ ਸਿੰਘ ਮਹਿਤਾ ਨੇ ਦੱਸਿਆ ਕਿ ਦੋਸ਼ੀ ਕਾਲੋਨਾਈਜ਼ਰ ਲੰਬੇ ਸਮੇਂ ਤੋਂ ਜੱਗਾ ਸਿੰਘ ਨੂੰ ਲੱਖਾਂ ਰੁਪਏ ਵਾਪਸ ਕਰਨ ਵਿੱਚ ਟਾਲਮਟੋਲ ਕਰ ਰਿਹਾ ਸੀ। ਪਰਿਵਾਰ ਵਾਰ-ਵਾਰ ਆਪਣੇ ਪੈਸੇ ਵਾਪਸ ਕਰਨ ਲਈ ਬੇਨਤੀ ਕਰ ਰਿਹਾ ਸੀ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ।

ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਨੇ ਮਾਮਲੇ ਦੀ ਰਿਪੋਰਟ ਪੁਲਿਸ ਨੂੰ ਦਿੱਤੀ ਹੈ। ਮਲਕੀਤ ਸਿੰਘ ਮੀਤਾ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਉਹ ਜੱਗਾ ਸਿੰਘ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕਰਨਗੇ ਜਦੋਂ ਤੱਕ ਮੁੱਖ ਦੋਸ਼ੀ ਅਤੇ ਉਸਦੇ ਸਾਥੀਆਂ ਵਿਰੁੱਧ ਪੁਲਿਸ ਕੇਸ ਦਰਜ ਨਹੀਂ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਜੇ ਲੋੜ ਪਈ ਤਾਂ ਉਹ ਇਨਸਾਫ਼ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਿਰੁੱਧ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਤੋਂ ਵੀ ਝਿਜਕਣਗੇ ਨਹੀਂ।

ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਪੋਸਟਮਾਰਟਮ ਜਾਂਚ ਤੋਂ ਬਾਅਦ ਦਿੱਤੇ ਗਏ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਾਬਕਾ ਕੌਂਸਲਰ ਜੱਗਾ ਸਿੰਘ ਅਤੇ ਉਨ੍ਹਾਂ ਦੇ ਭਰਾ ਮਲਕੀਤ ਸਿੰਘ ਲੰਬੇ ਸਮੇਂ ਤੋਂ ਇਲਾਕੇ ਵਿੱਚ ਸਮਾਜਿਕ ਅਤੇ ਰਾਜਨੀਤਿਕ ਗਤੀਵਿਧੀਆਂ ਵਿੱਚ ਸਰਗਰਮ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ MC ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਇਸ ਵਜ੍ਹਾ ਕਰਕੇ ਚੁੱਕਿਆ ਖੌਫਨਾਕ ਕਦਮ appeared first on Daily Post Punjabi.



Previous Post Next Post

Contact Form