ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, MLA ਕੁਲਵੰਤ ਸਿੰਘ ਦੇ ਪੁੱਤਰ ਹੱਥ ਆਈ ਸ਼ਹਿਰ ਦੀ ਕਮਾਨ

ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਨਵਾਂ ਮੇਅਰ ਮਿਲ ਗਿਆ। ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ ਚੁਣਿਆ ਗਿਆ। ਆਰਪੀ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ ਅਤੇ ਹਰਪਾਲ ਚੰਨੀ ਨੂੰ ਡਿਪਟੀ ਮੇਅਰ ਚੁਣਿਆ ਗਿਆ।

ਸਰਬਜੀਤ ਸਿੰਘ ਨੂੰ ਪਾਰਟੀ ਪ੍ਰਧਾਨ ਅਮਨ ਅਰੋੜਾ, ਵਿਧਾਇਕ ਕੁਲਵੰਤ ਸਿੰਘ ਤੇ ਡਾ. ਸੰਨੀ ਆਹਲੂਵਾਲੀਆ ਨੇ ਮੂੰਹ ਮਿੱਠਾ ਕਰਾ ਕੇ ਕੁਰਸੀ ‘ਤੇ ਬਿਠਾਇਆ। ਸਮਾਣਾ ਦੇ ਮੇਅਰ ਬਣਨ ਨਾਲ ਆਪ ਨੇਤਾ ਸੰਨੀ ਆਹਲੂਵਾਲੀਆ ਨੂੰ ਝਟਕਾ ਲੱਗਾ ਹੈ। ਸ਼ੁਰੂਆਤ ਤੋਂ ਹੀ ਉਨ੍ਹਾਂ ਨੂੰ ਮੇਅਰ ਅਹੁਦੇ ਦਾ ਸਭ ਤੋਂ ਮਜਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ। ਸੰਗਠਨ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਾਲ ਦੇ ਕਰੀਬੀ ਮੰਨੇ ਜਾਂਦੇ ਹਨ।

ਚੋਣਾਂ ਤੋਂ ਠੀਕ ਪਹਿਲਾਂ ਰਾਜਨੀਤਿਕ ਸਮੀਕਰਨ ਬਦਲ ਗਏ। ਵਿਧਾਇਕ ਕੁਲਵੰਤ ਸਿੰਘ ਸਾਰੇ ਕੌਂਸਲਰਾਂ ਨਾਲ ਸੋਲਨ ਦੇ ਪਰਵਾਣੂ ਚਲੇ ਗਏ। ਨਗਰ ਨਿਗਮ ਚੋਣਾਂ ਜਿੱਤਣ ਵਾਲੇ ਜ਼ਿਆਦਾਤਰ ਕੌਂਸਲਰ ਕੁਲਵੰਤ ਸਿੰਘ ਦੇ ਲੰਬੇ ਸਮੇਂ ਤੋਂ ਸਹਿਯੋਗੀ ਮੰਨੇ ਜਾਂਦੇ ਹਨ। ਇਸ ਨਾਲ ਮੇਅਰ ਅਹੁਦੇ ਦੀ ਦੌੜ ਵਿਚ ਉਨ੍ਹਾਂ ਦਾ ਪਲੜਾ ਭਾਰੀ ਹੋ ਗਿਆ ਤੇ ਉਨ੍ਹਾਂ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਮੇਅਰ ਚੁਣ ਲਿਆ ਗਿਆ।

ਇਹ ਯਕੀਨੀ ਬਣਾਉਣ ਲਈ ਕਿ ਪਾਰਟੀ ਇੱਕਜੁੱਟ ਦਿਖਾਈ ਦੇਵੇ ਅਤੇ ਮੇਅਰ ਦੀ ਚੋਣ ਦੌਰਾਨ ਕੋਈ ਫੁੱਟ ਨਾ ਪਵੇ, ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ ਖੁਦ ਨਗਰ ਨਿਗਮ ਦਫ਼ਤਰ ਪਹੁੰਚੇ ਸਨ।

ਮੇਅਰ ਦੀ ਚੋਣ ਤੋਂ ਪਹਿਲਾਂ ਕਾਂਗਰਸ ਨੇ ਚੋਣ ਤੋਂ ਬਾਈਕਾਟ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਵੀ ਵਾਕਆਊਟ ਕਰ ਗਏ। ਮੀਟਿੰਗ ਦੌਰਾਨ ਵਿਸ਼ੇਸ਼ ਸੁਰੱਖਿਆ ਅਤੇ ਗੁਪਤਤਾ ਦੇ ਪ੍ਰਬੰਧ ਕੀਤੇ ਗਏ ਸਨ। ਸਾਰੇ ਕੌਂਸਲਰਾਂ ਦੇ ਮੋਬਾਈਲ ਫੋਨ ਨਗਰ ਨਿਗਮ ਦੀ ਇਮਾਰਤ ਦੇ ਗੇਟ ਦੇ ਬਾਹਰ ਰੱਖੇ ਗਏ ਸਨ। ਉਨ੍ਹਾਂ ਦੀ ਐਂਟਰੀ ਦਰਜ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਹਾਲ ਦੇ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ਨੂੰ ਮਿਲਿਆ ਨਵਾਂ ਮੇਅਰ, MLA ਕੁਲਵੰਤ ਸਿੰਘ ਦੇ ਪੁੱਤਰ ਹੱਥ ਆਈ ਸ਼ਹਿਰ ਦੀ ਕਮਾਨ appeared first on Daily Post Punjabi.



Previous Post Next Post

Contact Form