ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੇਸ਼ੇਲਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਨੂੰ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਨੇ ‘Guardian of the Blue Horizon’ ਨਾਲ ਸਨਮਾਨਿਤ ਕੀਤਾ ਹੈ। ਇਸ ਦੇ ਨਾਲ ਹੀ PM ਮੋਦੀ ਨੂੰ ਹੁਣ ਤੱਕ 34 ਦੇਸ਼ਾਂ ਦੇ ਸਰਵਉੱਚ ਨਾਗਰਿਕ ਸਨਮਾਨ ਮਿਲ ਚੁੱਕੇ ਹਨ।
ਸਨਮਾਨ ਮਿਲਣ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਦੇ ਲੋਕਾਂ, ਸਰਕਾਰ ਤੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਤੇ ਸੇਸ਼ੇਲਸ ਨੂੰ ਮਿਲ ਕੇ ਹਿੰਦ ਮਹਾਸਾਗਰ ਨੂੰ ‘ਅਵਸਰਾਂ ਦਾ ਮਹਾਸਾਗਰ’ ਬਣਾਉਣ ਦੀ ਦਿਸ਼ਾ ਵਿਚ ਕੰਮ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੇਸ਼ੇਲਸ ਦੀ ਰਾਜਧਾਨੀ ਵਿਕਟੋਰੀਆ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਇਹ ਵੀ ਪੜ੍ਹੋ : ਹਿਮਾਚਲ ਦੇ ਚੰਬਾ ‘ਚ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਡਿੱਗੀ ਕਾਰ, 4 ਲੋਕਾਂ ਦੀ ਹੋਈ ਮੌ/ਤ, ਇਕ ਜ਼ਖਮੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ ਵਾਤਾਵਰਣ ਦੀ ਸੁਰੱਖਿਆ, ਜਲਵਾਯੂ ਪਰਿਵਰਤਨ ਨਾਲ ਮੁਕਾਬਲਾ ਕਰਨ ਤੇ ਲੰਬੇ ਸਮੇਂ ਤੱਕ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦੀ ਦਿਸ਼ਾ ਵਿਚ ਕੀਤੇ ਗਏ ਕੰਮ ਲਈ ਮਿਲਿਆ ਹੈ। ਵਾਤਾਵਰਣ ਦੇ ਖੇਤਰ ਵਿਚ ਮੋਦੀ ਨੂੰ ਹੁਣ ਤੱਕ 3 ਵੱਡੇ ਐਵਾਰਡ ਮਿਲ ਚੁੱਕੇ ਹਨ। ਇਸ ਤੋਂ ਪਹਿਲਾਂ ਮਈ 2026 ਵਿਚ ਸੰਯੁਕਤ ਰਾਸ਼ਟਰ ਦੀ ਏਜੰਸੀ ਖਾਧ ਤੇ ਕ੍ਰਿਸ਼ੀ ਸੰਗਠਨ ਨੇ ਉਨ੍ਹਾਂ ਨੂੰ ਐਗ੍ਰੀਕੋਲਾ ਮੈਡਲ ਨਾਲ ਸਨਮਾਨਿਤ ਕੀਤਾ ਸੀ। ਸੰਯੁਕਤ ਰਾਸ਼ਟਰ ਨੇ ਸਾਲ 2018 ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਸਰਵਉੱਚ ਵਾਤਾਵਰਣ ਸਨਮਾਨ ‘ਚੈਂਪੀਅਨਸ ਆਫ ਦਿ ਅਰਥ ਐਵਾਰਡ’ ਨਾਲ ਸਨਮਾਨਿਤ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PM ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਸਨਮਾਨ, ਹੁਣ ਤੱਕ 34 ਦੇਸ਼ ਕਰ ਚੁੱਕੇ ਹਨ ਸਨਮਾਨਿਤ appeared first on Daily Post Punjabi.
source https://dailypost.in/pm-narendra-modi-receives/