ਸੋਮਵਾਰ ਨੂੰ ਲਖਨਊ ਵਿਚ ਅਲੀਗੰਜ ਦੇ ਪੁਰਾਨੀਆ ਵਿੱਚ ਇੱਕ ਐਨੀਮੇਸ਼ਨ ਕੋਚਿੰਗ ਸੈਂਟਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਪੰਦਰਾਂ ਬੱਚਿਆਂ ਦੀ ਮੌਤ ਹੋ ਗਈ। ਪੁਲਿਸ ਅਤੇ ਫਾਇਰ ਬ੍ਰਿਗੇਡ ਟੀਮਾਂ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਉਮੀਦ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗ ਵਿੱਚ ਮਾਰੇ ਗਏ ਲੋਕਾਂ ਅਤੇ ਜ਼ਖਮੀਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੇ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਉਨ੍ਹਾਂ ਨੇ X ‘ਤੇ ਇੱਕ ਬਿਆਨ ਜਾਰੀ ਕਰਕੇ ਕਿਹਾ, “ਮੈਂ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਅੱਗ ਦੀ ਘਟਨਾ ਵਿੱਚ ਹੋਈਆਂ ਮੌਤਾਂ ਤੋਂ ਬਹੁਤ ਦੁਖੀ ਹਾਂ। ਪੀੜਤਾਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਬਚਾਅ ਕਾਰਜ ਜਾਰੀ ਹਨ ਅਤੇ ਅਧਿਕਾਰੀ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਪ੍ਰਦਾਨ ਕੀਤੀ ਜਾਵੇਗਾ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

ਐਮਐਸ-102 ਅਲੀਗੰਜ ਸੈਕਟਰ-ਡੀ ਸਥਿਤ ਹੈੱਡ ਐਂਡ ਹਾਪਰਸ ਐਨੀਮੇਸ਼ਨ ਐਂਡ ਗੇਮਿੰਗ ਜੋਨ ਦੂਜੀ ਮੰਜਿਲ ‘ਤੇ ਸਥਿਤ ਹੈ। ਦੁਪਹਿਰ ਢਾਈ ਵਜੇ ਦੇ ਕਰੀਬ ਇੱਥੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਏਸੀ ਦਾ ਕੰਪ੍ਰੈਸ਼ਰ ਫਟਣ ਨਾਲ ਇਹ ਘਟਨਾ ਵਾਪਰੀ। ਅੱਗ ਲੱਗਣ ਨਾਲ ਪੂਰੀ ਇਮਾਰਤ ਧੂੰਏਂ ਨਾਲ ਭਰ ਗਈ, ਜਿਸ ਕਾਰਨ ਅੰਦਰ ਵਿਦਿਆਰਥੀਆਂ ਵਿੱਚ ਭਗਦੜ ਮਚ ਗਈ। ਕਈਆਂ ਨੇ ਆਪਣੀ ਜਾਨ ਬਚਾਉਣ ਲਈ ਛਾਲ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ ਖੋਹਾਂ ਤੇ ਲੋਕਾਂ ਦੇ ਘਰਾਂ ‘ਤੇ ਫਾਇਰਿੰਗ ਕਰਨ ਵਾਲੇ ਕੀਤੇ ਕਾਬੂ
ਸੂਚਨਾ ਮਿਲਣ ‘ਤੇ ਅੱਗ ਬੁਝਾਊ, ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚੀਆਂ। ਨਾਲ ਲੱਗਦੇ ਘਰ ਦੀ ਛੱਤ ਤੋਂ ਕੋਚਿੰਗ ਸੈਂਟਰ ਦੀ ਕੰਧ ਕੱਟ ਕੇ ਬਚਾਅ ਕਾਰਜ ਕੀਤੇ ਗਏ। ਲਗਭਗ 10 ਲੋਕਾਂ ਨੂੰ ਬਚਾਇਆ ਗਿਆ ਅਤੇ ਟਰੌਮਾ ਸੈਂਟਰ ਭੇਜਿਆ ਗਿਆ। ਅੱਗ ਅਤੇ ਧੂੰਏਂ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਅਧਿਕਾਰੀਆਂ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦੀ ਉਮੀਦ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਲੀਗੜ੍ਹ ਦਾ ਆਪਣਾ ਦੌਰਾ ਰੱਦ ਕਰਕੇ ਰਾਜਧਾਨੀ ਪਹੁੰਚੇ ਅਤੇ ਮੌਕੇ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਤੋਂ ਸਥਿਤੀ ਬਾਰੇ ਪੁੱਛਗਿੱਛ ਕੀਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲਖਨਊ : ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ, ਕਈ ਮੌਤਾਂ, PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ appeared first on Daily Post Punjabi.
source https://dailypost.in/fire-breaks-out-in-coaching/