ਫਤਿਆਬਾਦ ‘ਚ ਕੱਪੜਾ ਵਪਾਰੀ ਦੀ ਦੁਕਾਨ ਦੇ ਬਾਹਰ ਫਾਇਰਿੰਗ, 15 ਦਿਨ ਪਹਿਲਾਂ ਆਈ ਸੀ ਫਿਰੌਤੀ ਲਈ ਕਾਲ

ਕਸਬਾ ਫਤਿਆਬਾਦ ‘ਚ ਫਿਰੌਤੀ ਨਾ ਦੇਣ ‘ਤੇ ਮੋਟਰਸਾਈਕਲ ਸਵਾਰਾਂ ਵੱਲੋਂ ਕੱਪੜਾ ਵਪਾਰੀ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲਗਭਗ 15 ਦਿਨ ਪਹਿਲਾਂ ਕਸਬੇ ਦੇ ਨਾਮੀ ਕੱਪੜਾ ਵਪਾਰੀ ਨਵਦੀਪ ਸਿੰਘ ਹਨੀ ਪੁੱਤਰ ਮਹਿੰਦਰ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਫੋਨ ‘ਤੇ ਫਿਰੌਤੀ ਦੀ ਮੰਗ ਕਰਦੇ ਹੋਏ ਧਮਕੀ ਦਿੱਤੀ ਗਈ ਸੀ। ਵਪਾਰੀ ਵੱਲੋਂ ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਅੱਜ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਸ ਦੀ ਦੁਕਾਨ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਕਸਬਾ ਫਤਿਆਬਾਦ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਦੁਕਾਨਦਾਰਾਂ ਨੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ।

ਖੁਸ਼ਕਿਸਮਤੀ ਨਾਲ ਇਸ ਹਮਲੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ‘ਤੇ ਪਹੁੰਚੇ ਡੀਐੱਸਪੀ ਹਰਿੰਦਰ ਸਿੰਘ ਵੱਲੋਂ ਘਟਨਾ ਸਬੰਧੀ ਜਾਣਕਾਰੀ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਕਾਰੋਬਾਰੀ ਨਵਦੀਪ ਸਿੰਘ ਹਨੀ ਨੇ ਪੁਲੀਸ ਤੋਂ ਸੁਰੱਖਿਆ ਦੀ ਮੰਗ ਕਰਦਿਆ ਆਖਿਆ ਕਿ ਫਿਰੌਤੀ ਦੀਆਂ ਧਮਕੀਆਂ ਕਾਰਨ ਉਹ ਅਤੇ ਉਸ ਦਾ ਪਰਿਵਾਰ ਦਹਿਸ਼ਤ ‘ਚ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਸ ਮੌਕੇ ਇਕੱਤਰ ਕਸਬਾ ਫਤਿਆਬਾਦ ਦੇ ਦੁਕਾਨਦਾਰਾਂ ਨੇ ਆਖਿਆ ਕਿ ਕਸਬਾ ਫਤਿਆਬਾਦ ਵਿੱਚ ਇਹ ਕੋਈ ਪਹਿਲਾਂ ਮਾਮਲਾ ਨਹੀ ਹੈ। ਗੈਗਸਟਾਰ ਵੱਲੋਂ ਲਗਾਤਾਰ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਪਰਮਜੀਤ ਸਿੰਘ, ਹਰਪਾਲ ਸਿੰਘ, ਦੇਸ਼ਵੀਰ ਸਿੰਘ, ਜੋਗਿੰਦਰ ਸਿੰਘ ਆਦਿ ਨੇ ਜ਼ਿਲ੍ਹਾ ਪੁਲੀਸ ਮੁਖੀ ਤੋਂ ਫਿਰੌਤੀ ਦੀ ਮੰਗ ਕਰਨ ਅਤੇ ਦੁਕਾਨ ਤੇ ਗੋਲੀਆਂ ਚਲਾਉਣ ਵਾਲਿਆ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਤਿਆਬਾਦ ‘ਚ ਕੱਪੜਾ ਵਪਾਰੀ ਦੀ ਦੁਕਾਨ ਦੇ ਬਾਹਰ ਫਾਇਰਿੰਗ, 15 ਦਿਨ ਪਹਿਲਾਂ ਆਈ ਸੀ ਫਿਰੌਤੀ ਲਈ ਕਾਲ appeared first on Daily Post Punjabi.



Previous Post Next Post

Contact Form