ਜ਼ਿਲ੍ਹਾ ਮਾਨਸਾ ਦੇ ਕਸਬਾ ਭਿਖੀ ਦੇ ਨੇੜੇ ਕੋਟੜਾ ਕਲਾਂ ਦੇ ਕੋਲ ਕਾਰ ਤੇ ਟਰੱਕ ਵਿਚ ਟੱਕਰ ਹੋਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਤੇ 2 ਨੌਜਵਾਨ ਜ਼ਖਮੀ ਹੋ ਗਏ ਹਨ। ਪੁਲਿਸ ਨੇ ਟਰਾਲਾ ਚਾਲਕ ਨੂੰ ਮੌਕੇ ‘ਤ ਫੜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਹੌਂਡਾ ਸਿਟੀ ਕਾਰ ਵਿਚ ਸਵਾਰ ਹੋ ਕੇ ਚਾਰ ਲੋਕ ਭਿਖੀ ਵੱਲ ਜਾ ਰਹੇ ਸਨ ਤੇ ਸਾਹਮਣੇ ਤੋਂ ਤੇਜ਼ ਰਫਤਾਰ ਆ ਰਹੇ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਨਾਲ ਮੌਕੇ ‘ਤੇ ਹੀ 2 ਲੋਕਾਂ ਦੀ ਮੌਤ ਹੋ ਗਈ ਤੇ ਦੋ ਲੋਕ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੁਰੇਂਦਰ ਪਾਲ ਸਿੰਘ ਉਮਰ 25 ਸਾਲ ਤੇ ਜਤਿਨ ਕੁਮਾਰ ਉਮਰ 22 ਸਾਲ ਇਹ ਦੋਵੇਂ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਦੋਵੇਂ ਜ਼ਖਮੀ ਵਿਅਕਤੀਆਂ ਵਿਚੋਂ ਇਕ ਦਾ ਮਾਨਸਾ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਤੇ ਦੂਜੇ ਆਦਮੀ ਨੂੰ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਇੰਗਲੈਂਡ ਤੇ ਆਸਟ੍ਰੇਲੀਆ ਵਿਚਾਲੇ ਅੱਜ ਹੋਵੇਗਾ ਮਹਿਲਾ ਟੀ-20 ਵਿਸ਼ਵ ਕੱਪ ਦਾ ਫਾਈਨਲ, ਲਾਰਡਸ ‘ਚ ਖੇਡਿਆ ਜਾਵੇਗਾ ਮੁਕਾਬਲਾ
ਥਾਣਾ ਇੰਚਾਰਜ ਨੇ ਦੱਸਿਆ ਕਿ ਗਲਤ ਸਾਈਡ ਤੋਂ ਆ ਰਿਹਾ ਸੀ ਕਿ ਜਿਸ ਦੇ ਚੱਲਦੇ ਇਹ ਹਾਦਸਾ ਹੋਇਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਪੁਲਿਸ ਦੇ ਦੱਸਣ ਮੁਤਾਬਕ ਟਰੱਕ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਦੂਜੇ ਪਾਸੇ ਸਥਾਨਕ ਲੋਕਾਂ ਨੇ ਦੱਸਿਆ ਕਿ ਸੜਕ ਵਿਚ ਡੂੰਘੇ ਖੱਡ ਹੋਣ ਕਾਰਨ ਹਰ ਰੋਜ਼ ਜਿਥੇ ਐਕਸੀਡੈਂਟ ਹੁੰਦੇ ਰਹਿੰਦੇ ਹਨ ਜਿਸ ਦੇ ਚੱਲਦੇ ਅੱਜ ਵੀ ਹੋ ਜੋ ਐਕਸੀਡੈਂਟ ਹੋਇਆ ਹੈ, ਉਹ ਸੜਕ ਖਰਾਬ ਹੋਣ ਦੇ ਕਾਰਨ ਹੋਇਆ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਸੜਕ ਨੂੰ ਬਣਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ : ਕਾਰ ਤੇ ਟਰਾਕੇ ਵਿਚਾਲੇ ਹੋਈ ਜ਼ਬਰਦਸਤ ਟੱਕਰ, ਹਾਦਸੇ ‘ਚ 2 ਮੁੰਡਿਆਂ ਦੇ ਨਿਕਲੇ ਸਾਹ, 2 ਜ਼ਖਮੀ appeared first on Daily Post Punjabi.