ਖੰਨਾ : ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਹਾਦਸੇ ‘ਚ 2 ਨੌਜਵਾਨਾਂ ਦੀ ਮੌਤ, ਬੱਚਾ ਗੰਭੀਰ ਜ਼ਖਮੀ

ਖੰਨਾ ਦੇ ਜੀਟੀ ਰੋਡ ‘ਤੇ ਸ਼ਨੀਵਾਰ ਤੜਕੇ ਇੱਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਤੋਂ ਮਾਤਾ ਸ਼੍ਰੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਪਰਿਵਾਰ ਗਾਜੀਆਬਾਦ ਜ਼ਿਲ੍ਹੇ ਦੇ ਮੁਰਾਦ ਨਗਰ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦਾ ਇਹ ਪਰਿਵਾਰ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਜਦੋਂ ਉਹ ਖੰਨਾ ਦੇ ਜੀਟੀ ਰੋਡ ‘ਤੇ ਪਹੁੰਚੇ ਤਾਂ ਇੱਕ ਗੱਡੀ ਦਾ ਟਾਇਰ ਪੰਚਰ ਹੋ ਗਿਆ। ਇਸ ਤੋਂ ਬਾਅਦ ਤੜਕੇ ਕਰੀਬ ਅਮਰਦੀਪ ਵਰਮਾ (32) ਅਤੇ ਉਸ ਦਾ ਦੋਸਤ ਵਿੱਕੀ (25) ਗੱਡੀ ਦਾ ਟਾਇਰ ਬਦਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਇੱਕ ਬੱਚਾ ਵੀ ਖੜ੍ਹਾ ਸੀ। ਇਸੇ ਸਮੇਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਤਿੰਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਅਮਰਦੀਪ ਅਤੇ ਵਿੱਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਜਗਰਾਓਂ : 8 ਸਾਲ ਪਹਿਲਾਂ ਮਲੇਸ਼ੀਆ ਗਏ ਪੰਜਾਬੀ ਨੌਜਵਾਨ ਦੀ ਮੌ/ਤ, ਹਾਰਟ ਅ.ਟੈ/ਕ ਨਾਲ ਗਈ ਜਾਨ

ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਮੌਕੇ ‘ਤੇ ਪਹੁੰਚੀ। ਟੀਮ ਨੇ ਤੁਰੰਤ ਜ਼ਖ਼ਮੀ ਬੱਚੇ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਹਾਦਸਾਗ੍ਰਸਤ ਵਾਹਨਾਂ ਨੂੰ ਜੀਟੀ ਰੋਡ ਤੋਂ ਹਟਾ ਕੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਚਾਲਕ ਦੀ ਭਾਲ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖੰਨਾ : ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਹਾਦਸੇ ‘ਚ 2 ਨੌਜਵਾਨਾਂ ਦੀ ਮੌਤ, ਬੱਚਾ ਗੰਭੀਰ ਜ਼ਖਮੀ appeared first on Daily Post Punjabi.



Previous Post Next Post

Contact Form