‘ਆਪ੍ਰੇਸ਼ਨ ਪ੍ਰਹਾਰ 3.0’ ਤਹਿਤ ਲੁਧਿਆਣਾ ਪੁਲਿਸ ਦਾ ਐਕਸ਼ਨ, ਛਾਪੇਮਾਰੀ ਦੌਰਾਨ 100 ਤੋਂ ਵੱਧ ਸ਼ੱਕੀ ਗ੍ਰਿਫ਼ਤਾਰ

ਗੈਂਗਸਟਰਾਂ, ਨਸ਼ਾ ਤਸਕਰਾਂ ਖਿਲਾਫ ਚਲਾਏ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੇ ਵੱਡੇ ਪੱਧਰ ‘ਤੇ ਆਪ੍ਰੇਸ਼ਨ ਪ੍ਰਹਾਰ-3.0 ਸ਼ੁਰੂ ਕੀਤਾ। ਸਵੇਰੇ 4 ਵਜੇ ਤੋਂ ਸ਼ੁਰੂ ਹੋਏ ਇਸ ਸਰਚ ਆਪ੍ਰੇਸ਼ਨ ਵਿਚ ਪੁਲਿਸ ਦੀਆਂ 60 ਵਿਸ਼ੇਸ਼ ਟੀਮਾਂ ਪੂਰੇ ਕਮਿਸ਼ਨਰੇਟ ਖੇਤਰ ਦੇ ਨਾਲ ਛਾਪੇਮਾਰੀ ਕਰ ਰਹੀਆਂ ਹਨ। ਮੁਹਿੰਮ ਦੌਰਾਨ ਹੁਣ ਤੱਕ 132 ਤੋਂ ਵੱਧ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਦੋਂ ਕਿ ਕਈ ਥਾਵਾਂ ਤੋਂ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਤੇ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ ਹਨ।

ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ-3 ਤਹਿਤ 360 ਪੁਲਿਸ ਮੁਲਾਜ਼ਮਾਂ ਦੀਆਂ 60 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਡੀਜੀਪੀ ਦਫਤਰ ਵੱਲੋਂ ਵਾਧੂ ਪੁਲਿਸ ਫੋਰਸ ਵੀ ਉਪਲਬਧ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਯਮੁਨਾਨਗਰ ‘ਚ 3 ਨਕਾਬਪੋਸ਼ਾਂ ਨੇ ਸੁਨਿਆਰੇ ਨਾਲ ਕੀਤੀ ਲੁੱ/ਟ, ਕੈਸ਼ ਨਾਲ ਭਰਿਆ ਬੈਗ ਖੋਹ ਕੇ ਮੌਕੇ ਤੋਂ ਹੋਏ ਫਰਾਰ

ਪੁਲਿਸ ਕਮਿਸ਼ਨਰ ਮੁਤਾਬਕ ਹੁਣ ਤੱਕ 132 ਤੋਂ ਵੱਧ ਸ਼ੱਕੀਆਂ ਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਫੜੇ ਗਏ ਲੋਕਾਂ ਵਿਚ ਗੈਂਗਸਟਰਾਂ ਦੇ ਕਰੀਬੀ ਸਹਿਯੋਗੀ ਵੀ ਸ਼ਾਮਲ ਹਨ ਜੋ ਵੱਖ-ਵੱਖ ਗੰਭੀਰ ਮਾਮਲਿਆਂ ਵਿਚ ਲੋੜੀਂਦੇ ਦੱਸੇ ਜਾ ਰਹੇ ਹਨ। ਛਾਪੇਮਾਰੀ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗੈਰ-ਕਾਨੂੰਨੀ ਹਥਿਆਰ, ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਚੋਰੀ ਦੇ ਕੁਝ ਵਾਹਨ ਵੀ ਪੁਲਿਸ ਨੇ ਕਬਜ਼ੇ ਵਿਚ ਲਏ ਹਨ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਸਿਰਫ ਛਾਪੇਮਾਰੀ ਹੀ ਨਹੀਂ ਸਗੋਂ ਸ਼ਹਿਰ ਦੀ ਸੁਰੱਖਿਆ ਵਿਵਸਥਾ ਵੀ ਪੂਰੀ ਤਰ੍ਹਾਂ ਸਖਤ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ੍ਰੇਸ਼ਨ ਪ੍ਰਹਾਰ 3.0’ ਤਹਿਤ ਲੁਧਿਆਣਾ ਪੁਲਿਸ ਦਾ ਐਕਸ਼ਨ, ਛਾਪੇਮਾਰੀ ਦੌਰਾਨ 100 ਤੋਂ ਵੱਧ ਸ਼ੱਕੀ ਗ੍ਰਿਫ਼ਤਾਰ appeared first on Daily Post Punjabi.



Previous Post Next Post

Contact Form