ਜਲੰਧਰ ਪੁਲਿਸ ਨੇ ਗੜ੍ਹਾ ਰੋਡ ‘ਤੇ ਫਾਇਰਿੰਗ ਦੇ ਇੱਕ ਬਦਮਾਸ਼ ਦਾ ਦੁਪਹਿਰ 1:30 ਵਜੇ ਦੇ ਕਰੀਬ ਐਨਕਾਊਂਟਰ ਕੀਤਾ। ਪੁਲਿਸ ਟੀਮ ਨੇ ਦੱਸਿਆ ਕਿ ਉਹ ਗੜ੍ਹਾ ਰੋਡ ‘ਤੇ ਕਥਿਤ ਤੌਰ ‘ਤੇ ਫਾਇਰਿੰਗ ਕਰਨ ਦੇ ਦੋਸ਼ ਵਿਚ ਸ਼ਿਆਮ ਲਾਲ ਨੂੰ ਫੜਨ ਲਈ ਗਏ ਸਨ। ਜਦੋਂ ਉਨ੍ਹਾਂ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਅਚਾਨਕ ਪੁਲਿਸ ਟੀਮ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀ ਚਲਾਈ, ਜੋਕਿ ਦੋਸ਼ੀ ਦੀ ਲੱਤ ਵਿਚ ਲੱਗੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ, ਜਲੰਧਰ ਵਿੱਚ ਦਾਖਲ ਕਰਵਾਇਆ ਜਾਵੇਗਾ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੜ੍ਹਾ ਰੋਡ ਫਾਇਰਿੰਗ ਦਾ ਦੋਸ਼ੀ ਜਲੰਧਰ ਕੈਂਟ ਦੇ ਜਮਸ਼ੇਰ ਖਾਸ ਖੇਤਰ ਵਿੱਚ ਘੁੰਮ ਰਿਹਾ ਹੈ। ਜਦੋਂ ਉਨ੍ਹਾਂ ਨੇ ਦੋਸ਼ੀ ਨੂੰ ਘੇਰਿਆ ਅਤੇ ਉਸਨੂੰ ਸਰੈਂਡਰ ਕਰਨ ਲਈ ਕਿਹਾ ਤਾਂ ਉਸਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ, ਜਿਸ ਵਿਚ ਉਹ ਵਾਲ-ਵਾਲ ਬਚੇ।

ਜਦੋਂ ਪੁਲਿਸ ਟੀਮ ਦੋਸ਼ੀ ਨੂੰ ਅਪਰਾਧ ਵਿੱਚ ਵਰਤੇ ਗਏ ਹਥਿਆਰ ਨੂੰ ਬਰਾਮਦ ਕਰਨ ਲਈ ਲਿਜਾ ਰਹੀ ਸੀ, ਤਾਂ ਉਸ ਨੇ ਪੁਲਿਸ ਨੂੰ ਚਕਮਾ ਦੇ ਕੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਪੁਲਿਸ ਟੀਮ ਨੇ ਫਿਰ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਸ਼ੀ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਉਸਦੀ ਹਾਲਤ ਖਤਰੇ ਤੋਂ ਬਾਹਰ ਹੈ।
ਜਾਂਚ ਤੋਂ ਪਤਾ ਲੱਗਾ ਕਿ ਦੋਸ਼ੀ ਸ਼ਿਆਮ ਲਾਲ ਮੂਲ ਤੌਰ ‘ਤੇ ਦਰਭੰਗਾ (ਬਿਹਾਰ) ਦਾ ਰਹਿਣ ਵਾਲਾ ਹੈ ਤੇ ਇਸ ਵੇਲੇ ਗੜ੍ਹਾ ਵਿੱਚ ਰਹਿ ਰਿਹਾ ਸੀ। ਉਸ ਨੂੰ 4 ਜੁਲਾਈ ਨੂੰ ਐਨਡੀਪੀਐਸ ਐਕਟ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਇਹ ਪਤਾ ਲੱਗਾ ਕਿ ਉਹ ਗੜ੍ਹਾ ਇਲਾਕੇ ਵਿੱਚ ਦਰਜ ਧਾਰਾ 307 (ਕਤਲ ਦੀ ਕੋਸ਼ਿਸ਼) ਦੇ ਤਹਿਤ ਪਹਿਲਾਂ ਦੇ ਇੱਕ ਮਾਮਲੇ ਵਿੱਚ ਵੀ ਭਗੌੜਾ ਸੀ। ਉਸ ਨੇ ਆਪਣੇ ਸਾਥੀ ਸਾਹਿਲ ਨਾਲ ਮਿਲ ਕੇ ਆਪਣੇ ਰਿਸ਼ਤੇਦਾਰ ਅਮਰਜੀਤ ‘ਤੇ ਜਾਨਲੇਵਾ ਹਮਲਾ ਕੀਤਾ ਸੀ ਤੇ ਉਦੋਂ ਤੋਂ ਲੁਕਿਆ ਹੋਇਆ ਸੀ।
ਇਹ ਵੀ ਪੜ੍ਹੋ : BLO ਨੇ ਚੁੱਕਿਆ ਖੌਫਨਾਕ ਕਦਮ, ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ
ਪੁਲਿਸ ਸੂਤਰਾਂ ਮੁਤਾਬਕ ਦੋਸ਼ੀ ਸ਼ਿਆਮਦਾਸ ਦੇ ਅੰਤਰਰਾਜੀ ਸਬੰਧ ਹਨ। ਉਹ ਬਿਹਾਰ ਤੋਂ ਵੱਡੀ ਮਾਤਰਾ ਵਿੱਚ ਗਾਂਜਾ ਲਿਆਉਂਦਾ ਸੀ ਅਤੇ ਇਸਨੂੰ ਇੱਥੇ ਵੱਖ-ਵੱਖ ਥਾਵਾਂ ‘ਤੇ ਸਪਲਾਈ ਕਰਦਾ ਸੀ। ਇਸ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਵਿੱਚ ਦਬਦਬਾ ਅਤੇ ਸੁਰੱਖਿਆ ਲਈ ਉਹ ਹਥਿਆਰ ਵੀ ਰੱਖਦਾ ਸੀ ਅਤੇ ਕਈ ਥਾਵਾਂ ‘ਤੇ ਉਨ੍ਹਾਂ ਦੀ ਵਰਤੋਂ ਕਰ ਚੁੱਕਾ ਹੈ। ਪੁਲਿਸ ਹੁਣ ਇਸ ਗੱਲ ਦੀ ਪੂਰੀ ਜਾਂਚ ਕਰ ਰਹੀ ਹੈ ਕਿ ਉਸ ਨੇ ਇਹ ਗੈਰ-ਕਾਨੂੰਨੀ ਹਥਿਆਰ ਕਿੱਥੋਂ ਅਤੇ ਕਿਸ ਤੋਂ ਲਏ। ਉਹ ਬਿਹਾਰ ਪੁਲਿਸ ਨਾਲ ਵੀ ਸੰਪਰਕ ਕਰ ਰਹੇ ਹਨ ਅਤੇ ਉਸਦੇ ਪਿਛਲੇ ਅਪਰਾਧਿਕ ਰਿਕਾਰਡਾਂ ਦੀ ਜਾਂਚ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
The post ਜਲੰਧਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ, ਜਵਾਬੀ ਕਾਰਵਾਈ ‘ਚ ਦੋਸ਼ੀ ਦੇ ਲੱਗੀ ਗੋਲੀ appeared first on Daily Post Punjabi.
