ਜੇਲ੍ਹ ‘ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤਾਂ ‘ਚ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਕਰ ਰਹੇ ਇਨਸਾਫ ਦੀ ਮੰਗ

ਕਪੂਰਥਲਾ ਦੀ ਜੇਲ੍ਹ ਵਿਚ ਬੀਤੇ ਦਿਨੀਂ ਇਕ ਹਵਾਲਾਤੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਜਿਸ ਮਗਰੋਂ ਪਰਿਵਾਰਕ ਮੈਂਬਰਾਂ ਦਾ ਗੁੱਸਾ ਭੜਕ ਗਿਆ ਹੈ ਤੇ ਉਨ੍ਹਾਂ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇ।

ਪੋਸਟਮਾਰਟਮ ਦੌਰਾਨ ਪਰਿਵਾਰਕ ਮੈਂਬਰ ਨਹੀਂ ਪਹੁੰਚੇ ਤੇ ਨਿਆਇਕ ਅਧਿਕਾਰੀ ਦੀ ਮੌਜੂਦਗੀ ਵਿਚ ਹੀ ਹਵਾਲਾਤੀ ਦਾ ਪੋਸਟਮਾਰਟਮ ਕਰਵਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਮਾਮਲੇ ਦੀ ਜਾਂਚ ਕਰਵਾਉਣ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਹਸਪਤਾਲ ਦੇ SMO ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡਾਕਟਰਾਂ ਦਾ ਬੋਰਡ ਗਠਿਤ ਕੀਤਾ ਗਿਆ ਤੇ ਨਿਆਇਕ ਅਧਿਕਾਰੀ ਦੀ ਮੌਜੂਦਗੀ ਵਿਚ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਤੇ ਮਗਰੋਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ।

ਇਹ ਵੀ ਪੜ੍ਹੋ : ਕਾਂਗਰਸ ‘ਚ ਕਲੇਸ਼ ਵਿਚਾਲੇ 3 ਦਿਨ ਹੋਰ ਵਧਿਆ ਬਘੇਲ ਦਾ ਦੌਰਾ, ਚੰਨੀ ਖੇਮਾ ਅੱਜ ਕਰ ਸਕਦਾ ਹੈ ਮੁਲਾਕਾਤ

ਜੇਲ੍ਹ ਵਿਚ ਬੰਦ ਹਵਾਲਾਤੀ ਹਰਪ੍ਰੀਤ ਚਾਹਲ ਲੜਾਈ ਝਗੜੇ ਦੇ ਮਾਮਲੇ ਵਿਚ ਭਗੌੜਾ ਚੱਲ ਰਿਹਾ ਸੀ ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਹੀ ਕੋਰਟ ਵਿਚ ਪੇਸ਼ ਕਰਵਾਇਆ ਸੀ ਤੇ ਬੀਤੇ ਦਿਨੀਂ ਉਸ ਦੀ ਮੌਤ ਹੋ ਗਈ। ਡੀਐੱਸਪੀ ਨੇ ਦੱਸਿਆ ਕਿ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਧਾਰਾ 176 ਤਹਿਤ ਨਿਆਇਕ ਜਾਂਚ ਕਰਵਾਈ ਜਾਵੇਗੀ ਤੇ ਇਸ ਪ੍ਰਕਿਰਿਆ ਤਹਿਤ ਨਿਆਇਕ ਅਧਿਕਾਰੀ ਦੀ ਮੌਜੂਦਗੀ ਤਹਿਤ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਇਸ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੇਲ੍ਹ ‘ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤਾਂ ‘ਚ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਕਰ ਰਹੇ ਇਨਸਾਫ ਦੀ ਮੰਗ appeared first on Daily Post Punjabi.



Previous Post Next Post

Contact Form