ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ

ਜੰਮੂ-ਕਸ਼ਮੀਰ ਦੇ ਸਲਾਲ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਹਾਲਾਂਕਿ ਰੈਗੂਲਰ ਪ੍ਰਕਿਰਿਆ ਲਈ ਡੈਮ ਦੇ ਗੇਟ ਖੋਲ੍ਹੇ ਗਏ ਹਨ ਜਿਸ ਕਰਕੇ ਝਨਾਬ ਨਦੀ ਵਿਚ ਪਾਣੀ ਦਾ ਪੱਧਰ ਬਹੁਤ ਵਧ ਗਿਆ ਹੈ। ਹਜ਼ਾਰਾਂ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਤੇ ਇਸ ਲਈ ਨੀਵੇਂ ਇਲਾਕਿਆਂ ਲਈ ਹਾਈ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪਾਣੀ ਇਸ ਸਮੇਂ ਉਫਾਨ ‘ਤੇ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਤਸਕਰੀ ਨੈਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਪ੍ਰਸ਼ਾਸਨ ਨੇ ਆਮ ਲੋਕਾਂ ਲਈ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਨਦੀ ਕਿਨਾਰੇ ਨਾ ਜਾਣ ਲਈ ਕਿਹਾ ਹੈ। ਪੁਲਿਸ ਵੀ ਪਿੰਡਾਂ ਵਿਚ ਜਾ ਕੇ ਲਾਊਡ ਸਪੀਕਰ ਰਾਹੀਂ ਲੋਕਾ ਨੂ ਸੁਰੱਖਿਆ ਸਬੰਧੀ ਚੇਤਾਵਨੀ ਦੇ ਰਹੀ ਹੈ ਤਾਂ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ appeared first on Daily Post Punjabi.



Previous Post Next Post

Contact Form