CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਇਹ ਮੀਟਿੰਗ ਹੋਵੇਗੀ ਤੇ ਬੈਠਕ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ਹੈ। ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਮਾਨਸੂਨ ਸੈਸ਼ਨ ਹੋਵੇਗਾ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਦੌਰਾਨ ਚੁੱਕੇ ਜਾਣ ਵਾਲੇ ਮੁੱਦਿਆਂ ਨੂੰ ਲੈ ਕੇ ਚਰਚਾ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਨਾਲ ਬੈਠਕਾਂ ਦਾ ਦੌਰ ਵੀ ਜਾਰੀ ਹੈ। ਵਿਧਾਨ ਸਭਾ ਸੈਸ਼ਨ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 ਵਿਚ ਸੋਧ ਲਿਆਉਣ ਦਾ ਏਜੰਡਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫਿਰੌਤੀ ਨਾ ਦੇਣ ‘ਤੇ ਸ਼ੈਲਰ ਮਾਲਕ ‘ਤੇ ਚੱਲੀਆਂ ਗੋ/ਲੀ/ਆਂ, ਅੱਗੋਂ ਕਾਰੋਬਾਰੀ ਨੇ ਵੀ ਕੀਤੀ ਜਵਾਬੀ ਫਾ/ਇ/ਰਿੰਗ

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਵਿਧਾਨ ਸਭਾ ਖੇਤਰਾਂ ਦਾ ਦੌਰਾ ਕਰ ਰਹੇ ਹਨ। ਪਿਛਲੀ ਕੈਬਨਿਟ ਬੈਠਕ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਝ ਖੇਤਰਾਂ ਵਿਚ ADC ਦੀ ਨਿਯੁਕਤੀ ਸਣੇ ਕਈ ਅਹਿਮ ਫੈਸਲੇ ਲਏ ਗਏ ਸਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਬੈਠਕ ਵਿਚ ਵੀ ਪ੍ਰਸ਼ਾਸਨਿਕ ਤੇ ਜਨਹਿਤ ਨਾਲ ਜੁੜੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ 3 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਨੂੰ ਲੈ ਕੇ ਵੀ ਕੈਬਨਿਟ ਵਿਚ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ appeared first on Daily Post Punjabi.



Previous Post Next Post

Contact Form