ਕਾਂਗਰਸ ‘ਚ ਕਲੇਸ਼ ਵਿਚਾਲੇ ਵੱਡੀ ਖਬਰ, ਸਾਬਕਾ CM ਚੰਨੀ ਤੇ ਪ੍ਰਤਾਪ ਬਾਜਵਾ ਵਿਚਕਾਰ ਹੋਈ ਮੁਲਾਕਾਤ

ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਵਿਚਾਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਾਬਕਾ ਸੀਐੱਮ ਚਰਨਜੀਤ ਚੰਨੀ ਤੇ ਮੌਜੂਦਾ LOP ਪ੍ਰਤਾਪ ਬਾਜਵਾ ਵਿਚਾਲੇ ਮੁਲਾਕਾਤ ਹੋਈ ਹੈ। ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਨੇ ਵੀ ਅੱਜ ਦਿੱਲੀ ਵਿਚ ਕੇ. ਸੀ. ਵੇਣੁਗੋਪਾਲ ਨਾਲ ਮੁਲਾਕਾਤ ਕੀਤੀ ਸੀ ਸੀ ਤੇ ਨਾਲ ਹੀ ਉਥੇ ਪ੍ਰਤਾਪ ਸਿੰਘ ਬਾਜਵਾ ਵੀ ਉਥੇ ਪਹੁੰਚੇ ਹੋਏ ਸੀ ਤੇ ਇਸ ਤੋਂ ਬਾਅਦ ਪ੍ਰਤਾਪ ਬਾਜਵਾ ਚੰਡੀਗੜ੍ਹ ਆਏ ਤੇ ਉਥੇ ਉਨ੍ਹਾਂ ਦੀ ਰਿਹਾਇਸ਼ ਵਿਖੇ ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।

ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਭਲਕੇ ਸਾਬਕਾ ਸੀਐੱਮ ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਨੂੰ ਹਾਈਕਮਾਨ ਵੱਲੋਂ ਦਿੱਲੀ ਵਿਖੇ ਬੁਲਾਇਆ ਗਿਆ ਹੈ। ਹਾਲਾਂਕਿ ਕਿਸ ਮਸਲੇ ‘ਤੇ ਗੱਲਬਾਤ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਦੱਸ ਦੇਈਏ ਕਿ ਪਿਛਲੇ ਦਿਨਾਂ ਦੌਰਾਨ ਚੰਨੀ ਧੜੇ ਵੱਲੋਂ ਨਾਰਾਜ਼ਗੀ ਜਤਾਈ ਗਈ ਸੀ ਕਿਉਂਕਿ ਉਨ੍ਹਾਂ ਨੂੰ ਹਾਈਕਮਾਨ ਵੱਲੋਂ ਕੰਪੇਨ ਕਮੇਟੀ ਦੇ ਚੇਅਰਮੈਨ ਬਣਾਇਆ ਗਿਆ ਸੀ ਤੇ ਕੁਝਹੋਰ ਆਗੂਆਂ ਨੂੰ ਵੀ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਸਨ ਤੇ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਦੀ ਵੀ ਮੰਗ ਉਠੀ ਸੀ। ਇਸ ਮਗਰੋਂ ਚੰਨੀ ਧੜੇ ਦੀ ਭੁਪੇਸ਼ ਬਘੇਲ ਨਾਲ ਵੀ ਮੁਲਾਕਾਤ ਹੋਈ ਸੀ। ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ ਸੀ।

ਇਹ ਵੀ ਪੜ੍ਹੋ : ‘ਬੱਚਾ ਗੋਦ ਲੈਣਾ ਹੋਇਆ ਆਸਾਨ, ਹਰ ਜ਼ਿਲ੍ਹੇ ‘ਚ ਸਥਾਪਿਤ ਹੋਈਆਂ ਸਪੈਸ਼ਲ ਅਡਾਪਸ਼ਨ ਏਜੰਸੀਆਂ : ਮੰਤਰੀ ਡਾ. ਬਲਜੀਤ ਕੌਰ

ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਬਿਆਨ ਦਿੱਤਾ ਗਿਆ ਸੀ ਸਾਨੂੰ compromised ਲੀਡਰ ਨਹੀਂ ਚਾਹੀਦਾ। ਨਾਲ ਇਹ ਵੀ ਕਿਹਾ ਗਿਆ ਸੀ ਕਿ ਬੇਬਾਕ ਹੋ ਕੇ ਬੋਲਣ ਵਾਲਾ ਆਗੂ ਚਾਹੀਦਾ ਹੈ। ਜਦੋਂ ਕਿ ਦੂਜੇ ਪਾਸੇ ਸੂਬਾ ਪ੍ਰਧਾਨ ਵੜਿੰਗ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਰੰਧਾਵਾ ਸਾਬ੍ਹ ਨੇ ਕਿਸੇ ਦਾ ਨਾਂ ਨਹੀਂ ਲਿਆ ਤੇ ਅਜਿਹੇ ਵਿਚ ਮੇਰੇ ਵੱਲ ਇਸ਼ਾਰਾ ਕਰਨਾ ਸਹੀ ਨਹੀਂ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਂਗਰਸ ‘ਚ ਕਲੇਸ਼ ਵਿਚਾਲੇ ਵੱਡੀ ਖਬਰ, ਸਾਬਕਾ CM ਚੰਨੀ ਤੇ ਪ੍ਰਤਾਪ ਬਾਜਵਾ ਵਿਚਕਾਰ ਹੋਈ ਮੁਲਾਕਾਤ appeared first on Daily Post Punjabi.



Previous Post Next Post

Contact Form