‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ। ਸਾਡੇ ਲੋਕਾਂ ਨੂੰ ਸੁਰੱਖਿਆ ਦੀ ਜ਼ਿਆਦਾ ਲੋੜ ਹੈ, ਇਨ੍ਹਾਂ ਮੁਲਾਜ਼ਮਾਂ ਦੀ ਲੋੜ ਲੋਕਾਂ ਦੀ ਹਿਫ਼ਾਜ਼ਤ ਲਈ ਥਾਣਿਆਂ ‘ਚ ਵਧੇਰੇ ਹੈ।

ਪੱਤਰ ਵਿਚ MP ਸੀਚੇਵਾਲ ਨੇ ਕਿਹਾ ਕਿ ਲੋਹੀਆਂ ਇਲਾਕੇ ਵਿੱਚ ਅਤੇ ਸੁਲਤਾਨਪੁਰ ਲੋਧੀ ਪਵਿੱਤਰ ਵੇਈਂ ਦੇ ਕਿਨਾਰੇ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜਰ ਸਾਡੀ ਸੁਰੱਖਿਆਂ ਵਿੱਚ ਜੋ 06 ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਹਨ ਉਨ੍ਹਾਂ ਵਿੱਚੋਂ ਤਿੰਨ ਸੁਰੱਖਿਆ ਜਵਾਨ ਅਸੀਂ ਲੋਹੀਆਂ ਖਾਸ ਥਾਣੇ ਨੂੰ ਅਤੇ ਤਿੰਨ ਸੁਲਤਾਨਪੁਰ ਲੋਧੀ ਬਾਣੇ ਨੂੰ ਦੇਣਾ ਚਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਨਾਲੋਂ ਸਾਡੇ ਲੋਕਾਂ ਨੂੰ ਸੁਰੱਖਿਆ ਦੀ ਜਿਆਦਾ ਲੋੜ ਹੈ। ਸਾਡੇ ਇੱਕਲਿਆਂ ਦੀ ਸੁਰੱਖਿਆ ਲਈ 06 ਜਵਾਨ ਤਾਇਨਾਤ ਹਨ ਜਦਕਿ ਇਸ ਦੀ ਲੋੜ ਥਾਣਿਆਂ ਵਿੱਚ ਹੈ ਤਾਂ ਜੋ ਇਹ ਜਵਾਨ ਲੋਕਾਂ ਦੀ ਹਿਫਾਜ਼ਤ ਕਰ ਸਕਣ।

ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਅਸੀਂ ਪਹਿਲਾਂ ਵੀ ਸੁਰੱਖਿਆ ਲੈਣ ਤੋਂ ਨਾਂਹ ਕੀਤੀ ਸੀ ਤੇ ਕਿਹਾ ਸੀ ਕਿ ਸਾਨੂੰ ਕੋਈ ਖਤਰਾ ਨਹੀਂ ਹੈ, ਇਸ ਦੇ ਬਾਵਜੂਦ ਸਾਨੂੰ ਸੁਰੱਖਿਆ ਦਿੱਤੀ ਗਈ ਹੈ। ਬੇਨਤੀ ਹੈ ਕਿ ਸਾਡੀ ਸੁਰੱਖਿਆ ਲਈ ਤਾਇਨਾਤ ਜਵਾਨਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਲਿਆ ਜਾਵੇ ਅਤੇ ਇੰਨ੍ਹਾਂ 06 ਜਵਾਨਾਂ ਨੂੰ ਲੋਹੀਆਂ ਤੇ ਸੁਲਤਾਨਪੁਰ ਲੋਧੀ ਦੇ ਥਾਣਿਆਂ ਵਿਚ ਭੇਜ ਦਿੱਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ appeared first on Daily Post Punjabi.



Previous Post Next Post

Contact Form