ISRO ਨੂੰ ਆਈ Email ਨੇ ਪਾਈਆਂ ਭਾਜੜਾਂ, ਸੁਰੱਖਿਆ ਏਜੰਸੀਆਂ ਹੋਈਆਂ Alert

ਵੀਰਵਾਰ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਬੈਂਗਲੁਰੂ ਸਥਿਤ ਮੁੱਖ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਲਚਲ ਵਿਚ ਆ ਗਈਆਂ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹਾਲਾਂਕਿ, ਕੋਈ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਬਾਅਦ ਵਿੱਚ ਇਹ ਧਮਕੀ ਫੇਕ ਹੋਣ ਦਾ ਪਤਾ ਲੱਗਿਆ।

ਪੁਲਿਸ ਮੁਤਾਬਕ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ, ਇੱਕ ਪੁਲਿਸ ਟੀਮ, ਡੌਗ ਸਕੁਐਡ, ਅਤੇ ਬੰਬ ਡਿਸਪੋਜ਼ਲ ਅਤੇ ਬੰਬ ਡਿਟੈਕਸ਼ਨ ਸਕੁਐਡ (ਬੀਡੀਡੀਐਸ) ਇਸਰੋ ਮੁੱਖ ਦਫਤਰ ਪਹੁੰਚੇ। ਸਾਵਧਾਨੀ ਵਜੋਂ, ਇਮਾਰਤ ਦੇ ਸਾਰੇ ਕਰਮਚਾਰੀਆਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੂਰੇ ਅਹਾਤੇ ਦੀ ਪੂਰੀ ਤਲਾਸ਼ੀ ਲਈ ਗਈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਜਾਂਚ ਤੋਂ ਬਾਅਦ ਧਮਕੀ ਫੇਰ ਹੋਣ ਦਾ ਪਤਾ ਲੱਗਿਆ।

ਬੰਗਲੁਰੂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੇਸ਼ ਭਰ ਦੀਆਂ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਜਾਂਚ ਕੀਤੀ ਜਾ ਰਹੀ ਹੈ। ਸਾਈਬਰ ਸੈੱਲ ਈਮੇਲ ਦੇ ਆਈਪੀ ਐਡਰੈੱਸ, ਭੇਜਣ ਵਾਲੇ ਦੀ ਪਛਾਣ ਅਤੇ ਉਦੇਸ਼ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ ਹੈ। ਪੁਲਿਸ ਨੇ ਕਿਹਾ ਕਿ ਸੰਜੇਨਗਰ ਪੁਲਿਸ ਸਟੇਸ਼ਨ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਹੋਰ ਸਬੰਧਤ ਪਹਿਲੂਆਂ ਦੀ ਜਾਂਚ ਕਰ ਰਿਹਾ ਹੈ। ਜਾਂਚ ਜਾਰੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਦਿੱਲੀ ਪੁਲਿਸ ਨੇ ਕਈ ਸੰਗਠਨਾਂ ਅਤੇ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਜਾਅਲੀ ਬੰਬ ਧਮਕੀ ਈਮੇਲ ਭੇਜਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਇਹ ਵਿਅਕਤੀ ਗਾਜ਼ੀਆਬਾਦ ਦਾ ਰਹਿਣ ਵਾਲਾ ਹੈ। 36 ਸਾਲਾ ਦੋਸ਼ੀ 2008 ਤੋਂ ਮਾਨਸਿਕ ਬਿਮਾਰੀ ਦਾ ਇਲਾਜ ਕਰਵਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ISRO ਨੂੰ ਆਈ Email ਨੇ ਪਾਈਆਂ ਭਾਜੜਾਂ, ਸੁਰੱਖਿਆ ਏਜੰਸੀਆਂ ਹੋਈਆਂ Alert appeared first on Daily Post Punjabi.



source https://dailypost.in/security-agecies-alert-as-isro/
Previous Post Next Post

Contact Form