ਅਨੰਤਨਾਗ ‘ਚ ਅੱਤਵਾਦੀ ਹਮਲਾ, ਹੈੱਡ ਕਾਂਸਟੇਬਲ ਦੀ ਮੌਤ, LG ਮਨੋਜ ਸਿਨਹਾ ਨੇ ਪਰਿਵਾਰ ਨਾਲ ਪ੍ਰਗਟ ਕੀਤੀ ਸੰਵੇਦਨਾ

ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਲਾਲ ਚੌਕ ਵਿਚ ਅੱਤਵਾਦੀਆਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ ਤੇ ਹਮਲੇ ਵਿਚ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ (35) ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਦੁਪਹਿਰ ਲਗਭਗ 12.30 ਵਜੇ ਅੱਤਵਾਦੀਆਂ ਨੇ ਅਮਰਨਾਥ ਯਾਤਰਾ ਦੀ ਸੁਰੱਖਿਆ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਅਚਾਨਕ ਫਾਇਰਿੰਗ ਕੀਤੀ।

ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਦੇ ਬਾਅਦ ਦੋਵੇਂ ਪਾਸਿਓਂ ਗੋਲੀਆਂ ਚੱਲੀਆਂ। ਇਸ ਦੌਰਾਨ ਹੈੱਡ ਕਾਂਸਟੇਬਲ ਜ਼ਖਮੀ ਹੋ ਗਈ। ਉਨ੍ਹਾਂ ਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਮਲੇ ਦੇ ਬਾਅਦ ਅੱਤਵਾਦੀ ਭੱਜ ਗਏ। ਲਸ਼ਕਰ-ਏ-ਤੋਇਬਾ ਨਾਲ ਜੁੜੇ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਿਸ ਜਗ੍ਹਾ ਫਾਇਰਿੰਗ ਹੋਈ ਹੈ, ਉੁਹ ਸ਼ਹਿਰ ਦਾ ਮੁੱਖ ਬਾਜ਼ਾਰ ਹੈ। ਜਿਥੇ ਆਮ ਦਿਨਾਂ ਵਿਚ ਵੀ ਕਾਫੀ ਭੀੜ ਰਹਿੰਦੀ ਹੈ। ਘਟਨਾ ਦੇ ਤੁਰੰਤ ਬਾਅਦ ਜੰਮੂ-ਕਸ਼ਮੀਰ ਪੁਲਿਸ, ਫੌਜ ਤੇ ਹੋਰ ਸੁਰੱਖਿਆ ਏਜੰਸੀਆਂ ਨੇ ਪੂਰੇ ਲਾਲ ਚੌਕ ਤੇ ਆਸ-ਪਾਸ ਦੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਤੇ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਇਲਾਕੇ ਵਿਚ ਆਉਣ-ਜਾਣ ਵਾਲੇ ਸਾਰੇ ਰਸਤਿਆਂ ‘ਤੇ ਨਾਕੇਬੰਦੀ ਕਰਕੇ ਵਾਹਨਾਂ ਤੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਪਤਾ ਲਗਾਉਣ ਵਿਚ ਲੱਗੀਆਂ ਹਨ ਕਿ ਹਮਲੇ ਵਿਚ ਕਿੰਨੇ ਅੱਤਵਾਦੀ ਸ਼ਾਮਲ ਸਨ ਤੇ ਫਾਇਰਿੰਗ ਦੇ ਬਾਅਦ ਉਹ ਕਿਥੇ ਭੱਜੇ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਜੰਮੂ-ਕਸ਼ਮੀਰ LG ਮਨੋਜ ਸਿਨਹਾ ਨੇ ਅਨੰਤਨਾਗ ‘ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਤੇ ਨਾਲ ਹੀ ਉਨ੍ਹਾਂ ਨੇ ਹਮਲੇ ‘ਚ ਜਾਨ ਗਵਾਉਣ ਵਾਲੇ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਕੁਰੈਸ਼ੀ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਡੀਜੀਪੀ ਨਲਿਨ ਪ੍ਰਭਾਤ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਤੇ ਸੁਰੱਖਿਆ ਬਲਾਂ ਮੌਕੇ ‘ਤੇ ਤਾਇਨਾਤ ਹਨ ਤੇ ਉਨ੍ਹਾਂ ਕਿਹਾ ਕਿ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਨੰਤਨਾਗ ‘ਚ ਅੱਤਵਾਦੀ ਹਮਲਾ, ਹੈੱਡ ਕਾਂਸਟੇਬਲ ਦੀ ਮੌਤ, LG ਮਨੋਜ ਸਿਨਹਾ ਨੇ ਪਰਿਵਾਰ ਨਾਲ ਪ੍ਰਗਟ ਕੀਤੀ ਸੰਵੇਦਨਾ appeared first on Daily Post Punjabi.



source https://dailypost.in/terrorist-attack-in-anantnag/
Previous Post Next Post

Contact Form