ਹਰੇ ਰੰਗ ਦੀ ਦਸਤਾਰ ਸਜਾ ਕੇ ਮੰਚ ‘ਤੇ ਪਹੁੰਚੇ PM ਮੋਦੀ, ਪੰਜਾਬੀ ‘ਚ ਸ਼ੁਰੂ ਕੀਤਾ ਭਾਸ਼ਣ, ਬੋਲੇ- ‘ਕਿਵੇਂ ਓ…’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਈਸੀ ਕੈਂਪਸ ਵਿਖੇ 6,600 ਕਰੋੜ ਰੁਪਏ ਤੋਂ ਵੱਧ ਦੇ ਸੜਕ, ਸਿਹਤ ਅਤੇ ਰਿਹਾਇਸ਼ੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਹ ਹੁਣ ਜਲੰਧਰ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨੇ ਸਰਦਾਰ ਤੇਜਾ ਸਿੰਘ ਸਮੁੰਦਰੀ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੋਂ ਉਨ੍ਹਾਂ ਦੀ 100ਵੀਂ ਸ਼ਹਾਦਤ ਸ਼ਤਾਬਦੀ ਮਨਾਈ ਜਾ ਰਹੀ ਹੈ, ਉਨ੍ਹਾਂ ਨੇ ਅੰਗਰੇਜ਼ੀ ਸ਼ਾਸਨ ਕਾਲ ਦੌਰਾਨ ਸਿੱਖ ਹਿੱਤਾਂ ਦੀ ਰੱਖਿਆ ਲਈ ਕਈ ਅੰਦੋਲਨ ਕੀਤੇ, ਉਨ੍ਹਾਂ ਨੇ ਆਪਣਾ ਪੂਰਾ ਜੀਵਨ ਮਾਤ-ਭੂਮੀ ਦੀ ਸੇਵਾ ਲਈ ਸਮਰਪਿਤ ਕੀਤਾ।

ਪ੍ਰਧਾਨ ਮੰਤਰੀ ਮੋਦੀ ਹਰੇ ਰੰਗ ਦੀ ਦਸਤਾਰ ਸਜਾ ਕੇ ਮੰਚ ‘ਤੇ ਪਹੁੰਚੇ ਤੇ ਆਪਣਾ ਭਾਸ਼ਣ ਸ਼ੁਰੂ ਕਰਦਿਆਂ ਪਹਿਲਾਂ ਭਾਰਤ ਮਾਤਾ ਦੀ ਜੈ ਦਾ ਨਾਅਰਾ ਲਾਇਆ। ਇਸ ਤੋਂ ਬਾਅਦ ਉਨ੍ਹਾਂ ਪੰਜਾਬੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ, ਪੀਰਾਂ-ਗੁਰੂਆਂ ਦੀ ਧਰਤੀ ‘ਤੇ ਤੁਹਾਡੇ ਸਾਰਿਆਂ ਦੇ ਵਿਚ ਆ ਕੇ ਮਾਣ ਮਹਿਸੂਸ ਹੋ ਰਿਹਾ ਹੈ, ਪੰਜਾਬੀਓ ਕਿਵੇਂ ਹੋ… ਚੜ੍ਹਦੀ ਕਲਾ ‘ਚ ਹੋ?’

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਸਮਾਰੋਹਾਂ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਸੀ ਅਤੇ ਅੱਜ ਉਹ ਇੱਕ ਵਾਰ ਫਿਰ ਪੰਜਾਬ ਦੀ ਪਵਿੱਤਰ ਧਰਤੀ ‘ਤੇ ਆਉਣ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿਕਾਸ ਦਾ ਗਵਾਹ ਬਣ ਰਿਹਾ ਹੈ। ਇਸ ਦਿਨ ਉਨ੍ਹਾਂ ਨੂੰ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦਾ ਮੌਕਾ ਵੀ ਮਿਲਿਆ, ਜੋ ਕਿ ਭਾਰਤ ਵਿੱਚ ਆਧੁਨਿਕ ਅਤੇ ਵਾਤਾਵਰਣ ਅਨੁਕੂਲ ਆਵਾਜਾਈ ਵੱਲ ਇੱਕ ਅਹਿਮ ਕਦਮ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਸਟੇਸ਼ਨ ‘ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਇੱਕ ਸੱਭਿਆਚਾਰਕ ਟੀਮ ਨੇ ਕੀਤਾ। ਉਨ੍ਹਾਂ ਦੇ ਨਾਲ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੀ ਸਨ। ਪ੍ਰਧਾਨ ਮੰਤਰੀ ਨੇ ਲੋਕਾਂ ਦੇ ਸਵਾਗਤ ਲਈ ਹੱਥ ਹਿਲਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਮੋਦੀ ਅੰਮ੍ਰਿਤਸਰ-ਵਾਰਾਣਸੀ ਟ੍ਰੇਨ ‘ਤੇ ਸਵਾਰ ਬੱਚਿਆਂ ਨਾਲ ਮਿਲੇ। ਮੋਦੀ ਸੰਤ ਨਿਰੰਜਨ ਦਾਸ ਨਾਲ ਵੀ ਮਿਲੇ। ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਟ੍ਰੇਨ, ਕਰਤੌਲੀ ਪੰਜਾਬ-ਅੰਬਾਲਾ ਐਕਸਪ੍ਰੈਸ ਟ੍ਰੇਨ ਸੇਵਾ, ਅਤੇ ਦੌਲਤਪੁਰ ਚੌਕ-ਕਰਤੌਲੀ ਪੰਜਾਬ ਨਵੀਂ ਰੇਲ ਲਾਈਨ ਦੀ ਸ਼ੁਰੂਆਤ ਕੀਤੀ। ਇਹ ਸੇਵਾਵਾਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚਕਾਰ ਸੰਪਰਕ ਨੂੰ ਮਜ਼ਬੂਤ ​​ਕਰਨਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ₹5,470 ਕਰੋੜ ਦੇ ਰੇਲ ਅਤੇ ਸੜਕੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ 75 ਅੰਮ੍ਰਿਤ ਭਾਰਤ ਸਟੇਸ਼ਨਾਂ ਦਾ ਵਰਚੁਅਲੀ ਉਦਘਾਟਨ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰੇ ਰੰਗ ਦੀ ਦਸਤਾਰ ਸਜਾ ਕੇ ਮੰਚ ‘ਤੇ ਪਹੁੰਚੇ PM ਮੋਦੀ, ਪੰਜਾਬੀ ‘ਚ ਸ਼ੁਰੂ ਕੀਤਾ ਭਾਸ਼ਣ, ਬੋਲੇ- ‘ਕਿਵੇਂ ਓ…’ appeared first on Daily Post Punjabi.



Previous Post Next Post

Contact Form