ਕੋਰਟ ਨੇ ਸਾਬਕਾ SHO ਨਾਗਰਾ ਦਾ ਪੁਲਿਸ ਰਿਮਾਂਡ ਵਧਾਇਆ, ਜ਼ਬਰੀ ਵਸੂਲੀ ਦਾ ਮਾਮਲਾ

ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁੱਖੀ (SHO) ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਨਾਲ ਜੁੜੇ ਕਥਿਤ ਜਬਰੀ ਵਸੂਲੀ ਮਾਮਲੇ ਦੀ ਜਾਂਚ ਦੌਰਾਨ ਅੱਜ ਦਸੂਹਾ ਸਿਵਲ ਕੋਰਟ ਵਿੱਚ ਪੇਸ਼ ਕੀਤਾ ਗਿਆ। SP (ਦਿਹਾਤੀ) ਜਲੰਧਰ ਦੀ ਜਾਂਚ ਰਿਪੋਰਟ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਅਦਾਲਤ ਨੇ ਪਹਿਲਾਂ ਦਿੱਤੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਇੱਕ ਹੋਰ ਦਿਨ ਦੇ ਰਿਮਾਂਡ ਦਾ ਵਾਧਾ ਕਰ ਦਿੱਤਾ।

ਮਾਮਲੇ ਮੁਤਾਬਕ ਟਾਂਡਾ ਉੜਮੁੜ ਦੇ ਪਿੰਡ ਮਿਆਣੀ ਦੇ ਬਲਵਿੰਦਰ ਸਿੰਘ ਕਤਲ ਕੇਸ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਕੇਸ ਵਿੱਚੋਂ ਬਾਹਰ ਕੱਢਣ ਦੇ ਨਾਂ ‘ਤੇ ਕਰੀਬ 4 ਕਰੋੜ ਰੁਪਏ ਦੀ ਕਥਿਤ ਜਬਰੀ ਵਸੂਲੀ ਕੀਤੇ ਜਾਣ ਦੇ ਦੋਸ਼ ਹਨ। ਜਾਂਚ ਉਪਰੰਤ ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਐਫ.ਆਈ.ਆਰ. ਨੰਬਰ 20 ਮਿਤੀ 16.01.2026 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 308 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਨਾਗਰਾ ਦੇ ਵਕੀਲ ਸੰਦੀਪ ਸ਼ਰਮਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਅੱਕਲ ਨੂੰ ਬਿਨਾਂ ਠੋਸ ਸਬੂਤਾਂ ਅਤੇ ਲੋੜੀਂਦੇ ਤੱਥਾਂ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਵਕੀਲਾਂ ਦੀ ਹੜਤਾਲ ਕਾਰਨ ਨਾਗਰਾ ਦੇ ਵਕੀਲ ਖੁਦ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ, ਜਦਕਿ ਉਨ੍ਹਾਂ ਦੇ ਮੁਨਸ਼ੀ ਨੇ ਹਾਜ਼ਰੀ ਭਰੀ।

ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਨਾਗਰਾ ਦਾ ਮੋਬਾਈਲ ਫੋਨ ਅਜੇ ਤੱਕ ਬਰਾਮਦ ਨਹੀਂ ਹੋ ਸਕਿਆ, ਜਿਸ ਕਾਰਨ ਜਾਂਚ ਨੂੰ ਅੱਗੇ ਵਧਾਉਣ ਲਈ ਰਿਮਾਂਡ ਵਿੱਚ ਇੱਕ ਦਿਨ ਦਾ ਹੋਰ ਵਾਧਾ ਮੰਗਿਆ ਗਿਆ। ਅਦਾਲਤ ਨੇ ਪੁਲਿਸ ਦੀ ਦਲੀਲ ਮੰਨਦਿਆਂ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਮਨਜ਼ੂਰ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੋਰਟ ਨੇ ਸਾਬਕਾ SHO ਨਾਗਰਾ ਦਾ ਪੁਲਿਸ ਰਿਮਾਂਡ ਵਧਾਇਆ, ਜ਼ਬਰੀ ਵਸੂਲੀ ਦਾ ਮਾਮਲਾ appeared first on Daily Post Punjabi.



Previous Post Next Post

Contact Form