ਨਵਾਂਸ਼ਹਿਰ ਦੇ ਪਿੰਡ ਗੜਪਧਾਣਾ ਵਾਪਰਿਆ ਵੱਡਾ ਦੁਖਾਂਤ, 2 ਨੌਜਵਾਨਾਂ ਦੀ ਹੋਈ ਰਹਸਮਈ ਮੌਤ

ਨਵਾਂਸ਼ਹਿਰ ਵਿਖੇ ਵੱਡਾ ਦੁਖਾਂਤ ਵਾਪਰਿਆ ਹੈ ਜਿਥੋਂ ਦੇ 3 ਦੋਸਤਾਂ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਤਿੰਨਾਂ ਨੇ ਜ਼ਹਿਰੀਲੀ ਚੀਜ਼ ਖਾ ਲਈ। ਤਿੰਨਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਇਲਾਜ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ।

ਬਾਕੀ ਇਕ ਦੋਸਤ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨਾਂ ਵੱਲੋਂ ਜ਼ਹਿਰ ਖਾਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਿੰਨੋਂ ਨੌਜਵਾਨ ਨਾਬਾਲਗ ਦੱਸੇ ਜਾ ਰਹੇ ਹਨ। ਮਾਪੇ ਸਦਮੇ ਵਿਚ ਹਨ। ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਤੇ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ। ਜ਼ਹਿਰੀਲੀ ਚੀਜ਼ ਖਾਣ ਮਗਰੋਂ ਤਿੰਨਾਂ ਦੀ ਤਬੀਅਤ ਵਿਗੜ ਗਈ। ਪਰਿਵਾਰ ਵਾਲਿਆਂ ਤੇ ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕ.ਲੇ/ਸ਼ ਵਿਚਾਲੇ ਸੁਖਜਿੰਦਰ ਰੰਧਾਵਾ ਨੂੰ ਮਿਲਿਆ ਚੰਨੀ ਧੜਾ, ਦਿੱਲੀ ‘ਚ ਰਾਹੁਲ ਗਾਂਧੀ ਨਾਲ ਨਜ਼ਰ ਆਏ ਪ੍ਰਤਾਪ ਬਾਜਵਾ

ਮਨਿੰਦਰ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਤਿੰਨਾਂ ਕੋਲ ਜ਼ਹਿਰੀਲੀ ਚੀਜ਼ ਕਿਥੋਂ ਆਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਵਾਂਸ਼ਹਿਰ ਦੇ ਪਿੰਡ ਗੜਪਧਾਣਾ ਵਾਪਰਿਆ ਵੱਡਾ ਦੁਖਾਂਤ, 2 ਨੌਜਵਾਨਾਂ ਦੀ ਹੋਈ ਰਹਸਮਈ ਮੌਤ appeared first on Daily Post Punjabi.



Previous Post Next Post

Contact Form