ANTF ਦਾ ਵੱਡਾ ਐਕਸ਼ਨ, ਫਿਰੋਜ਼ਪੁਰ ‘ਚ 30 ਕਿਲੋ ਹੈਰੋਇਨ ਨਾਲ 3 ਬੰਦੇ ਕੀਤੇ ਕਾਬੂ

ANTF ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ 30.672 KG ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਤਿੰਨੋਂ ਨੌਜਵਾਨ ਨਸ਼ੇ ਦੀ ਖੇਪ ਨਾਲ ਜਾ ਰਹੇ ਸਨ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਵਿਦੇਸ਼ ਬੈਠੇ ਨਸ਼ਾ ਤਸਕਰਾਂ ਵੱਲੋਂ ਸਰਹੱਦ ਪਾਰੋਂ ਇਹ ਨਸ਼ੇ ਦੀ ਖੇਪ ਭੇਜੀ ਗਈ ਸੀ ਜਿਸ ਨੂੰ ਪਿੰਡ ਅਲੀ ਕੇ ਫਿਰੋਜ਼ਪੁਰ ਵਿਖੇ ਸਪਲਾਈ ਕੀਤਾ ਜਾਣਾ ਸੀ।

ANTF ਫਿਰੋਜ਼ਪੁਰ ਰੇਂਜ ਟੀਮ ਤੋਂ ਮਿਲੀ ਜਾਣਕਾਰੀ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ STF ਨੇ ਜਲਾਲਾਬਾਦ-ਫਾਜ਼ਿਲਕਾ ਹਾਈਵੇਅ ‘ਤੇ ਹਰੀਕ੍ਰਿਸ਼ਨ ਸਿਨੇਮਾ ਨੇੜੇ ਇੱਕ ਕਾਰਵਾਈ ਕੀਤੀ। ਇੱਕ ਕਾਰ ਵਿੱਚ ਸਵਾਰ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਹੰਸਪ੍ਰੀਤ, ਆਕਾਸ਼ ਸਿੰਘ ਅਤੇ ਅਨਮੋਲਪ੍ਰੀਤ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਦੋ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ, ਜਦੋਂਕਿ ਇੱਕ ਪਿੰਡ ਗੁਲਾਮ ਪਾਧਰਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਪੁਲਿਸ ਮੁਤਾਬਕ ਮੁਲਜ਼ਮਾਂ ਦੀ ਕਾਰ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਇਸ ਵੇਲੇ ਜਾਂਚ ਕਰ ਰਹੀ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕੀਤੇ ਗਏ ਸਨ ਅਤੇ ਇਹ ਕਿੱਥੇ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਨ੍ਹਾਂ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਹੈ। ਗੁਰੂਹਰਸਹਾਏ ਰਜਿਸਟ੍ਰੇਸ਼ਨ ਨੰਬਰ ਵਾਲੀ ਕਾਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਜ਼ਬਤ ਹੋਣ ਤੋਂ ਬਾਅਦ, ਪੁਲਿਸ ਨੇ ਪੂਰੇ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ANTF ਦਾ ਵੱਡਾ ਐਕਸ਼ਨ, ਫਿਰੋਜ਼ਪੁਰ ‘ਚ 30 ਕਿਲੋ ਹੈਰੋਇਨ ਨਾਲ 3 ਬੰਦੇ ਕੀਤੇ ਕਾਬੂ appeared first on Daily Post Punjabi.



Previous Post Next Post

Contact Form