ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਫਾਇਦਾ ਮਿਲੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਸਾਰੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਹੱਲ ਕੀਤੀ ਜਾ ਰਹੀ ਹੈ। ਮੇਰੇ ਦਰਵਾਜ਼ੇ ਇਹਨਾਂ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ। ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਸੂਬੇ ਦੇ ਵਿਕਾਸ ਤੇ ਲੋਕ ਹਿਤ ਲਈ ਕਈ ਇਤਿਹਾਸਕ ਫੈਸਲੇ ਲਏ ਗਏ। ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਬੇਲੋੜੇਰ ਵਾਧੇ ‘ਤੇ ਲਗਾਮ…ਫੀਸ ਰੈਗੂਲੇਸ਼ਨ ਸੋਧ ਬਿੱਲ 2026 ਪਾਸ ਕਰਕੇ ਮਾਪਿਆਂ ਨੂੰ ਦਿੱਤੀ ਵੱਡੀ ਰਾਹਤ। 5 ਸਾਲ ਤੋਂ ਲਗਾਤਾਰ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦਾ ਵੱਡਾ ਫੈਸਲਾ… ਸੂਬੇ ਵਿਚ ਹਰਿਆਵਲ ਵਧਾਉਣ ਲਈ ਪ੍ਰੋਟੈਕਸ਼ਨ ਆਫ ਟ੍ਰੀਜ਼ ਬਿੱਲ 2026 ਪਾਸ’ ਮਿਆਰੀ ਸਿੱਖਿਆ ਲਈ 3 ਨਵੀਆਂ ਡਿਜ਼ੀਟਲ ਓਪਨ ਯੂਨੀਰਸਿਟੀਆਂ ਨੂੰ ਪ੍ਰਵਾਨਗੀ।
ਇਹ ਵੀ ਪੜ੍ਹੋ : ਆਊਟਸੋਰਸ ਵਰਕਰਜ਼ ਰਿਲੀਫ ਬਿੱਲ ਤੇ 3 ਡਿਜ਼ੀਟਲ ਯੂਨੀਵਰਸਿਟੀਆਂ ਨੂੰ ਮਨਜ਼ੂਰੀ ਸਣੇ ਪੰਜਾਬ ਕੈਬਨਿਟ ‘ਚ ਲਏ ਗਏ ਅਹਿਮ ਫੈਸਲੇ
ਅੰਮ੍ਰਿਤਸਰ ਵਿਚ ਨਵਾਂ ਤਰਸਿੱਕਾ ਬਲਾਕ, PWD ਵਿਚ ਨਵੀਆਂ ਭਰਤੀਆਂ, ਵੈਟਰਨਰੀ ਕਾਮਿਆਂ ਦਾ ਕਾਰਜਕਾਲ ਵਧਾਉਣ, GST ਤੇ ਪੰਚਾਇਤੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਲੱਗੀ ਮੋਹਰ…ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਸਾਡੀ ਸਰਕਾਰ ਹਮੇਸ਼ਾ ਯਤਨਸ਼ੀਲ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼ appeared first on Daily Post Punjabi.