ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਲਕੇ ਯਾਨੀ ਕਿ 17 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਲੁਧਿਆਣਾ, ਪਠਾਨਕੋਟ, ਰੂਪਨਗਰ, ਜਲੰਧਰ, ਬਠਿੰਡਾ, ਮੋਹਾਲੀ, ਹੁਸ਼ਿਆਰਪੁਰ ਤੇ ਪਟਿਆਲਾ ਦੇ ਸਕੂਲ ਤੇ ਕਾਲਜ ਬੰਦ ਰਹਿਣਗੇ ਤੇ ਇਸ ਤੋਂ ਇਲਾਵਾ ਫਿਰੋਜ਼ਪੁਰ ਤੇ ਸੰਗਰੂਰ ‘ਚ ਸਿਰਫ਼ ਆਜ਼ਾਦੀ ਦਿਵਸ ਦੇ ਸਮਾਗਮ ‘ਚ ਹਿੱਸਾ ਲੈਣ ਵਾਲੇ ਸਕੂਲਾਂ ‘ਚ ਹੀ ਛੁੱਟੀ ਰਹੇਗੀ। ਸਰਕਾਰੀ ਸਕੂਲਾਂ ਵਿਚ ਵੀ ਸਰਕਾਰੀ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਕੇਜਰੀਵਾਲ ਦੇ ਜਨਮਦਿਨ ‘ਤੇ CM ਮਾਨ ਨੇ ਦਿੱਤੀ ਵਧਾਈ, ਵਾਹਿਗੁਰੂ ਤੋਂ ਤੰਦਰੁਸਤੀ ਤੇ ਲੰਮੀ ਉਮਰ ਬਖਸ਼ਣ ਦੀ ਕੀਤੀ ਕਾਮਨਾ
ਜਾਣਕਾਰੀ ਮੁਤਾਬਕ ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਓਹਰ ਸਬੰਧੀ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਤੇ ਹੋਰ ਗਤੀਵਿਧੀਆਂ ਦੀ ਰਿਹਰਸਲ ਕਰਨ ਵਿਚ ਇਹ ਲੱਗੇ ਹੋਏ ਸਨ। ਆਜ਼ਾਦੀ ਦਿਹਾੜੇ ਸਬੰਧੀ ਸ਼ਾਨਦਾਰ ਪੇਸ਼ਕਸ਼ ਦਿੱਤੀ ਸੀ ਜਿਸ ਕਰਕੇ ਸੋਮਵਾਰ ਨੂੰ ਸਕੂਲਾਂ ਵਿਚ ਛੁੱਟੀ ਦਾ ਐੈਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਲਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਆ ਗਿਆ ਫੈਸਲਾ appeared first on Daily Post Punjabi.