ਦੀਪੇਂਦਰ ਹੁੱਡਾ ਦੇ ‘ਰੋਲ ਮਾਡਲ’ ਵਾਲੇ ਬਿਆਨ ‘ਤੇ ਬੋਲੇ ਰਾਜਾ ਵੜਿੰਗ-‘ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ’

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਸੂਬੇ ਦੇ ਕਈ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਸਾਂਸਦ ਦੀਪੇਂਦਰ ਸਿੰਘ ਹੁੱਡਾ ਦੇ ਉਸ ਬਿਆਨ ਤੋਂ ਕਿਨਾਰਾ ਕਰ ਲਿਆ ਹੈ ਜਿਸ ਵਿਚ ਉਨ੍ਹਾਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਿਆ ਸੀ। ਪੰਜਾਬ ਕਾਂਗਰਸ ਦੇ ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਉਹ ਹਮੇਸ਼ਾ ਪੀੜਤਾਂ ਦੇ ਨਾਲ ਖੜ੍ਹੇ ਹਨ ਤੇ ਕਿਸੇ ਵੀ ਦੰਗੇ ਦੇ ਦੋਸ਼ੀ ਦਾਂ ਸਮਰਥਨ ਨਹੀਂ ਕੀਤਾ ਜਾ ਸਕਦਾ।

ਕਾਂਗਰਸ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੀਪੇਂਦਰ ਹੁੱਡਾ ਦਾ ਇਹ ਬਿਆਨ ਉਨ੍ਹਾਂ ਦਾ ਨਿੱਜੀ ਵਿਚਾਰ ਹੋ ਸਕਦਾ ਹੈ ਤੇ ਪਾਰਟੀ ਤੇ ਪੰਜਾਬ ਇਕਾਈ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਾਰਟੀ ਨੇ ਦੁਹਰਾਇਆ ਕਿ 1984 ਦੇ ਪੀੜਤਾਂ ਦੇ ਨਾਲ ਪੂਰੀ ਹਮਦਰਦੀ ਰੱਖਦੇ ਹਨ। 84 ਸਿੱਖ ਨਸਲਕੁਸ਼ੀ ਬਹੁਤ ਵੱਡਾ ਦੁਖਾਂਤ ਸੀ ਤੇ ਕਾਂਗਰਸ ਸਾਰੇ ਪੀੜਤਾਂ ਨਾਲ ਚੱਟਾਨ ਵਾਂਗ ਖੜੀ ਹੈ।ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ ਤੇ ਇਸ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਵਾਲਾ ਦੱਸਿਆ।

ਇਹ ਵੀ ਪੜ੍ਹੋ : ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਦੱਸ ਦੇਈਏ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਸਾਂਸਦ ਦੀਪੇਂਦਰ ਹੁੱਡਾ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੇ ਦੇਹਾਂਤ ਮਗਰੋਂ ਉਨ੍ਹਾਂ ਨੂੰ ਦੇਸ਼ ਲਈ ਮਿਸਾਲ ਦੱਸਿਆ। ਦੀਪੇਂਦਰ ਹੁੱਡਾ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿਚ ਬਵਾਲ ਮਚ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੀਪੇਂਦਰ ਹੁੱਡਾ ਦੇ ‘ਰੋਲ ਮਾਡਲ’ ਵਾਲੇ ਬਿਆਨ ‘ਤੇ ਬੋਲੇ ਰਾਜਾ ਵੜਿੰਗ-‘ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ’ appeared first on Daily Post Punjabi.



source https://dailypost.in/raja-warring-speaks-on-deepender/
Previous Post Next Post

Contact Form