ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਹੈਬੋਵਾਲ ਵਿੱਚ ਇੱਕ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ। ਲਗਭਗ 65 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਸਤੰਬਰ 2027 ਤੱਕ ਪੂਰਾ ਹੋਣ ਦਾ ਟੀਚਾ ਹੈ।
ਸਰਕਾਰ ਮੁਤਾਬਕ ਇਸ ਪਲਾਂਟ ਨਾਲ ਇਲਾਕੇ ਦੇ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ। ਇਹ ਪਲਾਂਟ ਰੋਜ਼ਾਨਾ 5 ਟਨ ਬਾਇਓਗੈਸ ਪੈਦਾ ਕਰੇਗਾ। ਮੁੱਖ ਮੰਤਰੀ ਨੇ ਰੁਜ਼ਗਾਰ ਬਾਰੇ ਸਰਕਾਰ ਦੀਆਂ ਨੀਤੀਆਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਸਿਰਫ਼ ਲੋਕਾਂ ਖਿਲਾਫ ਕੇਸ ਦਰਜ ਕਰਨਾ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਸਰਕਾਰ ਵੱਲੋਂ ਲਗਭਗ ਢਾਈ ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ। ਪਲਾਂਟ ਰੋਜ਼ਾਨਾ ਲਗਭਗ 300 ਟਨ ਗੋਬਰ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀਆਂ ਤਿਆਰੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਨ। ਪਲਾਂਟ ਦਾ ਉਦੇਸ਼ ਗੋਹੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨਾ ਅਤੇ ਇਸ ਤੋਂ ਉਪਯੋਗੀ ਊਰਜਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਗਾਂ ਦੇ ਗੋਹੇ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਂਦਾ ਹੈ, ਤਾਂ ਇਹ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਵਿੱਚ ਨਹੀਂ ਜਾਵੇਗਾ। ਇਸ ਨਾਲ ਐਸਟੀਪੀ ‘ਤੇ ਦਬਾਅ ਵੀ ਘੱਟ ਹੋਵੇਗਾ।
CM ਮਾਨ ਨੇ ਕਿਹਾ ਕਿ ਹੈਬੋਵਾਲ ਵਿੱਚ ਇਸ ਪ੍ਰੋਜੈਕਟ ਨਾਲ ਲਗਭਗ 435 ਡੇਅਰੀ ਮਾਲਕਾਂ ਨੂੰ ਲਾਭ ਹੋਵੇਗਾ। ਰੋਜ਼ਾਨਾ ਵੱਡੀ ਮਾਤਰਾ ਵਿੱਚ ਗਾਂ ਦੇ ਗੋਹੇ ਨੂੰ ਪਲਾਂਟ ਵਿੱਚ ਲਿਜਾਇਆ ਜਾਵੇਗਾ ਅਤੇ ਵਿਗਿਆਨਕ ਢੰਗ ਨਾਲ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਸ਼ਹਿਰ ਵਿੱਚ ਪ੍ਰਦੂਸ਼ਣ ਘਟੇਗਾ ਬਲਕਿ ਵਾਤਾਵਰਣ ਦੀ ਰੱਖਿਆ ਵਿੱਚ ਵੀ ਮਦਦ ਮਿਲੇਗੀ।
ਇਹ ਵੀ ਪੜ੍ਹੋ : ਪਾਰਟੀ ਕਰਕੇ ਵਾਪਿਸ ਪਰਤ ਰਹੇ ਦੋਸਤਾਂ ਨਾਲ ਵਾਪਰਿਆ ਦਰਦਨਾਕ ਭਾਣਾ, ਬੁਝੇ 2 ਘਰਾਂ ਦੇ ਚਿਰਾਗ
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਉਨ੍ਹਾਂ ਦੀ ਟੀਮ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੀਚੇਵਾਲ ਦੀ ਟੀਮ ਬੁੱਢਾ ਦਰਿਆ ਨੂੰ ਸਾਫ਼ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਅਤੇ ਸਰਕਾਰ ਦਾ ਟੀਚਾ ਇਨ੍ਹਾਂ ਜਲ ਸਰੋਤਾਂ ਨੂੰ ਸਾਫ਼ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੂੜੇ ਤੋਂ ਹੋਵੇਗੀ ਕਮਾਈ! CM ਮਾਨ ਨੇ ਲੁਧਿਆਣਾ ‘ਚ ਕੀਤਾ CBG ਪਲਾਂਟ ਦਾ ਉਦਘਾਟਨ appeared first on Daily Post Punjabi.