ਬਲਾਕ ਨਡਾਲਾ (ਕਪੂਰਥਲਾ) ਅਧੀਨ ਪੈਂਦੇ ਮੰਡ ਰਾਏਪੁਰ ਅਰਾਈਆਂ ਵਿਖੇ ਟਰੈਕਟਰ ਹਾਦਸੇ ਦੌਰਾਨ 19 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਬੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੰਡ ਰਾਏਪੁਰ ਅਰਾਈਆਂ ਹਾਲ ਵਾਸੀ ਕਪੂਰਥਲਾ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਕਿਰਪਾਲ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਰਸਤਾ ਪੱਧਰਾ ਕਰਨ ਲਈ ਟਰੈਕਟਰ ਨਾਲ ਮਿੱਟੀ ਪਾ ਰਿਹਾ ਸੀ। ਇਸ ਦੌਰਾਨ ਚੜ੍ਹਾਈ ਹੋਣ ਕਾਰਨ ਟਰੈਕਟਰ ਅੱਗੇ ਤੋਂ ਉੱਠ ਗਿਆ ਅਤੇ ਪਿੱਛੇ ਵੱਲ ਟਰਾਲੀ ਨਾਲ ਜਾ ਲੱਗਾ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਜੰਤਰ-ਮੰਤਰ ਪ੍ਰਦਰਸ਼ਨ ਦੀਆਂ ਸਾਰੀਆਂ FIR ਕੀਤੀਆਂ ਰੱਦ
ਇਸ ਹਾਦਸੇ ਦੌਰਾਨ ਲਖਬੀਰ ਸਿੰਘ ਦਾ ਦਮ ਘੁੱਟਣ ਕਾਰਨ ਉਹ ਬੇਹੋਸ਼ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਸਤਾ ਪੱਧਰਾ ਕਰਨ ਲਈ ਮਿੱਟੀ ਪਾ ਰਿਹਾ ਨੌਜਵਾਨ ਆਇਆ ਟਰੈਕਟਰ ਹੇਠਾਂ, ਹੋਈ ਮੌਤ appeared first on Daily Post Punjabi.