ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਵਿਚ ਚੜ੍ਹਦੀ ਸਵੇਰ ਗੋਲੀਆਂ ਚੱਲੀਆਂ ਹਨ। ਇੰਨਾ ਹੀ ਨਹੀਂ 24 ਘੰਟਿਆਂ ਦੇ ਅੰਦਰ ਫਿਰੋਜ਼ਪੁਰ ਵਿਚ ਇਹ ਦੂਜੀ ਵਾਰ ਹੋਇਆ ਹੈ ਜਦੋਂ ਕਿ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਇਕ ਨੌਜਵਾਨ ਨੂੰ ਗੋਲੀ ਵੀ ਲੱਗੀ ਹੈ। ਮਿਲੀ ਜਾਣਕਾਰੀ ਮੁਤਾਬਕ ਐਕਟਿਵਾ ‘ਤੇ ਸਵਾਰ 2 ਨੌਜਵਾਨਾਂ ਵੱਲੋਂ ਦੂਜੇ ਨੌਜਵਾਨ ‘ਤੇ ਫਾਇਰਿੰਗ ਕੀਤੀ ਗਈ ਤੇ ਇਸ ਹਾਦਸੇ ਵਿਚ ਨੌਜਵਾਨ ਜਖਮੀ ਵੀ ਹੋ ਗਿਆ ਹੈ
ਮੌਕੇ ‘ਤੇ ਮੌਜੂਦ ਲੋਕਾਂ ਨੇ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਣਪਛਾਤਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਜਲਦ ਹੀ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਜ਼ੀਰਕਪੁਰ : ਕੁੜੀ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰ.ਦਾ/ਤ ਨੂੰ ਦਿੱਤਾ ਅੰਜਾਮ, ਘਰ ‘ਚ ਪਿਆ ਕੈਸ਼ ਤੇ ਗਹਿਣੇ ਲੈ ਲੁਟੇਰੇ ਹੋਏ ਫਰਾਰ
ਦੱਸ ਦੇਈਏ ਕਿ 24 ਘੰਟਿਆਂ ਦੇ ਅੰਦਰ ਦੂਜਾ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਦੇਰ ਰਾਤ ਵੀ ਫਾਇਰਿੰਗ ਹੋਈ ਸੀ ਤੇ ਇਸ ਦੌਰਾਨ ਨਵੀਨ ਨਾਂ ਦੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬ ਦੇ ਇਸ ਜ਼ਿਲ੍ਹੇ ‘ਚ 24 ਘੰਟਿਆਂ ਅੰਦਰ ਦੂਜੀ ਵਾਰ ਚੱਲੀਆਂ ਗੋਲੀਆਂ, ਦਹਿਸ਼ਤ ‘ਚ ਲੋਕ appeared first on Daily Post Punjabi.

