ਲਹਿਰਾ ਗਾਗਾ ਤੋਂ ਜਾਖਲ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਤੇਜ਼ ਰਫਤਾਰ ਟਿੱਪਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਰੂਹ ਕੰਬਾਊਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। CCTV ਵਿਚ ਦੇਖਿਆ ਜਾ ਸਕਦਾ ਹੈ ਕਿ ਟਿੱਪਰ ਦੀ ਰਫਤਾਰ ਕਾਫੀ ਤੇਜ਼ ਸੀ ਤੇ ਟਿੱਪਰ ਵੱਲੋਂ ਦਿਵਿਆਂਗ ਨੂੰ ਦਰੜ ਦਿੱਤਾ ਜਾਂਦਾ ਹੈ ਤੇ ਕੁਝ ਹੀ ਸਕਿੰਟਾਂ ਵਿਚ ਟਿੱਪਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਜਾਂਦਾ ਹੈ।
ਇਹ ਵੀ ਪੜ੍ਹੋ : ਦੇਸ਼ ‘ਚ ਅੱਜ ਤੋਂ 4 ਨਵੇਂ ਕਿਰਤ ਕੋਡ ਲਾਗੂ, 29 ਪੁਰਾਣੇ ਕਾਨੂੰਨ ਖਤਮ, ਕਿਰਤ ਢਾਂਚਾ ਪੂਰੀ ਤਰ੍ਹਾਂ ਬਦਲਿਆ
ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਪਿੰਡ ਕੋਟੜਾ ਨਾਲ ਸਬੰਧਤ ਸੀ। ਘਟਨਾ ਮਗਰੋਂ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੂੰ ਜਿਵੇਂ ਹੀ ਸੂਚਨਾ ਮਿਲੀ ਤਾਂ ਉਹ ਮੌਕੇ ‘ਤੇ ਪਹੁੰਚੀ । ਪੀੜਤ ਪਰਿਵਾਰ ਵੱਲੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਫਿਲਹਾਲ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
The post ਲਹਿਰਾਗਾਗਾ : ਤੇਜ਼ ਰਫਤਾਰ ਟਿੱਪਰ ਨੇ ਦਿਵਿਆਂਗ ਵਿਅਕਤੀ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ appeared first on Daily Post Punjabi.

